Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਦੁਆਰਾ: Punjab Bani ਪ੍ਰਕਾਸ਼ਿਤ :Friday, 07 February, 2025, 05:58 PM

ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕਿਟ ਕਮੇਟੀ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਲਿਆ ਜਾਇਜ਼ਾ
ਧੂਰੀ (ਸੰਗਰੂਰ), 7 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਧੂਰੀ ਸ਼ਹਿਰ ਵਿਖੇ ਸਬ ਡਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਸਮੇਤ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਅਗਲੇ ਚਾਰ ਮਹੀਨਿਆਂ ਦੇ ਅੰਦਰ ਅੰਦਰ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ । ਇਸ ਮੌਕੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਿਵਾਸੀਆਂ ਨੂੰ ਸਰਵੋਤਮ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਹਰ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ । ਉਹਨਾਂ ਦੱਸਿਆ ਕਿ ਧੂਰੀ ਵਿਖੇ ਕਰੀਬ 21.65 ਕਰੋੜ ਦੀ ਲਾਗਤ ਨਾਲ ਸਬ ਡਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਅਤੇ ਮੈਟਰਨਲ ਤੇ ਚਾਇਲਡ ਕੇਅਰ ਬਿਲਡਿੰਗ ਦਾ ਨਿਰਮਾਣ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹੈ । ਇਸ ਮੌਕੇ ਐਕਸੀਅਨ ਪੰਜਾਬ ਮੰਡੀ ਬੋਰਡ ਪੁਨੀਤ ਸ਼ਰਮਾ ਨੇ ਹਸਪਤਾਲ ਦੀ ਅਪਗ੍ਰੇਡੇਸ਼ਨ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ । ਉਹਨਾਂ ਨੇ ਦੱਸਿਆ ਕਿ ਲਗਭਗ 55 ਤੋਂ 60 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਅਤੇ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਇਹ ਬਲਾਕ ਪੂਰੀ ਤਰ੍ਹਾਂ ਮੁਕੰਮਲ ਹੋ ਜਾਵੇਗਾ । ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਪੁਨੀਤ ਸ਼ਰਮਾ, ਸੰਦੀਪ ਤਾਇਲ, ਜਸਪਾਲ ਸਿੰਘ, ਰਮਨਦੀਪ ਸਿੰਘ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ ।