Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ
1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ : ਡਾ. ਰਵਜੋਤ ਸਿੰਘ
ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ ‘ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ । ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ, ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ. ਏ. ਏ. ਐਚ. ਆਈ. ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ । ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ । ਇਸ ਤੋਂ ਇਲਾਵਾ ਪੰਜਾਬ ਸਰਕਾਰ ਐਸ. ਏ. ਐਸ. ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ. ਐਮ. ਆਈ. ਡੀ. ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ ਪੂਰਾ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹਈਆ ਕਰਵਾਏਗੀ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ ।

Advertisement
Advertisement
Advertisement
Advertisement
Scroll to Top