ਦਿੱਲੀ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 08 February, 2025, 11:02 AM

ਦਿੱਲੀ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਜਾਰੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਲੀ ਦਿੱਲੀ ਵਿਖੇ ਹੋਈਆਂ ਵਿਧਾਨ ਸਭਾ ਚੋਣਾਂ ਦੀ ਅੱਜ ਹੋ ਰਹੀ ਕਾਊਂਟਿੰਗ ਦੇ ਚਲਦਿਆਂ ਕਦੇ ਭਾਰਤੀ ਜਨਤਾ ਪਾਰਟੀ ਤੇ ਕਦੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤ ਪ੍ਰਾਪਤ ਕਰਦਾ ਹੈ ਤੇ ਦੋਵੇਂ ਪਾਰਟੀਆਂ ਇਕ ਦੂਸਰੇ ਦੇ ਉਮੀਦਵਾਰਾਂ ਦੇ ਜਿੱਤ ਹਾਰ ਦੇ ਮੁਕਾਬਲਿਆਂ ਦੇ ਆਲੇ ਦੁਆਲੇ ਘੁੰਮਦੇ ਦਿਖਾਈ ਦੇ ਰਹੇ ਹਨ। ਦੱਸਣਯੋਗ ਹੈ ਕਿ ਸਵੇਰ ਤੋਂ ਸ਼ੁਰੂ ਹੋਈ ਕਾਊਂਟਿੰਗ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਜਿਥੇ ਪਹਿਲਾਂ 70 ਸੀਟਾਂ ਵਿਚੋਂ 42 ਸੀਟਾਂ ਤੇ ਅਤੇ ਆਮ ਆਦਮੀ ਪਾਰਟੀ 27 ਸੀਟਾਂ ਪ੍ਰਾਪਤ ਕਰ ਗਈ, ਜਦੋਂ ਕਿ ਕਾਂਗਰਸ ਨੇ ਸਿਰਫ਼ ਇਕ ਸੀਟ ਹੀ ਪ੍ਰਾਪਤ ਕੀਤੀ।
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਾਊਂਟਿੰਗ ਦੇ ਚਲਦਿਆਂ ਉਕਤ ਦਿੱਤੇ ਗਏ ਅੰਕੜਿਆਂ ਦੇ ਘਟਣ ਅਤੇ ਵਧਣ ਦਾ ਸਿਲਸਿਲਾ ਜਾਰੀ ਹੈ । ਜਿਕਰਯੋਗ ਹੈ ਕਿ ਕੌਮੀ ਰਾਜਧਾਨੀ ਦੀਆਂ 19 ਥਾਵਾਂ ‘ਤੇ ਸਖਤ ਸੁਰੱਖਿਆ ਵਿਚਕਾਰ ਵੋਟਾਂ ਦੀ ਜੋ ਗਿਣਤੀ ਸ਼ੁਰੂ ਹੋਈ ਹੈ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ ।