Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:14 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵੱਲੋਂ 487 ਹੋਰ ਭਾਰਤੀਆਂ ਦੀ ਸੂਚੀ ਤਿਆਰ

ਅਮਰੀਕਾ ਵੱਲੋਂ 487 ਹੋਰ ਭਾਰਤੀਆਂ ਦੀ ਸੂਚੀ ਤਿਆਰ

ਅਮਰੀਕਾ ਵੱਲੋਂ 487 ਹੋਰ ਭਾਰਤੀਆਂ ਦੀ ਸੂਚੀ ਤਿਆਰ
ਨਵੀਂ ਦਿੱਲੀ : ਅਮਰੀਕਾ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਵਿਅਕਤੀਆਂ ਨੂੰ ਵਾਪਸ ਉਨ੍ਹਾਂ ਦੇ ਮੁਲਕ ਭੇਜਣ ਦੀਆਂ ਚੱਲ ਰਹੀਆਂ ਅਮਲੀ ਕਾਰਵਾਈਆਂ ਦੇ ਮੱਦੇਨਜ਼ਰ ਅਮਰੀਕਾ ਵਲੋਂ ਹਾਲ ਹੀ ਵਿਚ 104 ਭੇਜੇ ਗਏ ਭਾਰਤੀਆਂ ਦੀ ਲੜੀ ਦੇ ਚਲਦਿਆਂ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਮੁਤਾਬਕ ਅਮਰੀਕੀ ਅਧਿਕਾਰੀਆਂ ਵੱਲੋਂ 487 ਭਾਰਤੀ ਨਾਗਰਿਕਾਂ ਨੂੰ ਮੁਲਕ ’ਚੋਂ ਕੱਢੇ ਜਾਣ ਸਬੰਧੀ ਸੂਚੀ ਤਿਆਰ ਕਰ ਲਈ ਹੈ, ਜਿਨ੍ਹਾਂ ਵਿਚੋਂ 298 ਵਿਅਕਤੀਆਂ ਦਾ ਬਿਉਰਾ ਭਾਰਤ ਨਾਲ ਸਾਂਝਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅਮਰੀਕੀ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੀ ਤਸਦੀਕ ਕੀਤੀ ਜਾ ਰਹੀ ਹੈ । ਮਿਸਰੀ ਦਾ ਇਹ ਬਿਆਨ ਅਮਰੀਕਾ ਵੱਲੋਂ 104 ਗ਼ੈਰ-ਕਾਨੂੰਨੀ ਭਾਰਤੀਆਂ ਨੂੰ ਫੌਜੀ ਜਹਾਜ਼ ’ਚ 40 ਘੰਟੇ ਦੀ ਉਡਾਣ ਦੌਰਾਨ ਹੱਥਕੜੀ ਲਗਾ ਕੇ ਵਾਪਸ ਭੇਜੇ ਜਾਣ ’ਤੇ ਪੈਦਾ ਹੋਏ ਵਿਵਾਦ ਦੌਰਾਨ ਆਇਆ ਹੈ ।ਸੂਤਰਾਂ ਨੇ ਕਿਹਾ ਕਿ 487 ਦੀ ਸੂਚੀ ਹੁਣੇ ਮਿਲੀ ਹੈ ਅਤੇ ਇਹ ਉਨ੍ਹਾਂ 96 ਵਿਅਕਤੀਆਂ ਤੋਂ ਵੱਖਰੀ ਹੈ ਜਿਨ੍ਹਾਂ ਨੂੰ ਅਮਰੀਕਾ ’ਚੋਂ ਕੱਢੇ ਜਾਣ ਲਈ ਪਹਿਲਾਂ ਹੀ ਤਸਦੀਕ ਕੀਤਾ ਜਾ ਚੁੱਕਿਆ ਹੈ । ਇਹ 96 ਵਿਅਕਤੀ ਉਨ੍ਹਾਂ 204 ਭਾਰਤੀਆਂ ਦੇ ਪਹਿਲੇ ਬੈਚ ’ਚ ਸ਼ਾਮਲ ਹਨ ਜਿਨ੍ਹਾਂ ’ਚੋਂ 104 ਇਕ ਦਿਨ ਪਹਿਲਾਂ ਮੁਲਕ ਆ ਚੁੱਕੇ ਹਨ । ਮਿਸਰੀ ਨੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜੇ ਜਾਣ ਨਾਲ ਸਬੰਧਤ ਸਵਾਲਾਂ ’ਤੇ ਕਿਹਾ ਕਿ ਅਸੀਂ ਆਪਣੀਆਂ ਚਿੰਤਾਵਾਂ ਤੋਂ ਅਮਰੀਕਾ ਨੂੰ ਜਾਣੂ ਕਰਵਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਹੱਥਕੜੀਆਂ ਲਗਾ ਕੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਅਮਰੀਕੀ ਨੀਤੀ 2012 ਤੋਂ ਲਾਗੂ ਹੈ । ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ 2012 ’ਚ ਭਾਰਤੀਆਂ ਨੂੰ ਹੱਥਕੜੀਆਂ ਲਗਾ ਕੇ ਮੁਲਕ ਭੇਜੇ ਜਾਣ ’ਤੇ ਉਸ ਸਮੇਂ ਸਰਕਾਰ ਵੱਲੋਂ ਕੋਈ ਇਤਰਾਜ਼ ਦਰਜ ਕਰਵਾਇਆ ਗਿਆ ਸੀ ਤਾਂ ਵਿਦੇਸ਼ ਸਕੱਤਰ ਨੇ ਕਿਹਾ ਕਿ ਮੈਨੂੰ ਨਹੀਂ ਜਾਪਦਾ ਕਿ ਕੋਈ ਵਿਰੋਧ ਜਤਾਇਆ ਗਿਆ ਸੀ । ਸਾਡੇ ਕੋਲ ਇਤਰਾਜ਼ ਜਤਾਏ ਜਾਣ ਸਬੰਧੀ ਕੋਈ ਰਿਕਾਰਡ ਨਹੀਂ ਹੈ । ਮਿਸਰੀ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਵੀਰਵਾਰ ਨੂੰ ਸੰਸਦ ’ਚ ਦਿੱਤੇ ਗਏ ਬਿਆਨ ਦਾ ਹਵਾਲਾ ਦਿੱਤਾ । ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਨੇ ਅਮਰੀਕੀ ਨੇਮਾਂ ਸਬੰਧੀ ਤੈਅ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਸੀ ਜਿਸ ਬਾਰੇ ਇਮੀਗਰੇਸ਼ਨ ਤੇ ਕਸਟਮਜ਼ ਐੱਨਫੋਰਸਮੈਂਟ ਸਮੇਤ ਅਮਰੀਕੀ ਅਧਿਕਾਰੀਆਂ ਵੱਲੋਂ ਸਾਨੂੰ ਜਾਣਕਾਰੀ ਦਿੱਤੀ ਗਈ ਸੀ । ਉਨ੍ਹਾਂ ਕਿਹਾ ਕਿ ਮੰਤਰੀ ਨੇ ਇਸ ਤੱਥ ਵੱਲ ਧਿਆਨ ਦਿਵਾਇਆ ਸੀ ਕਿ ਅਜਿਹੀ ਪ੍ਰਕਿਰਿਆ 2012 ਤੋਂ ਹੀ ਲਾਗੂ ਹੈ ।

Advertisement
Advertisement
Advertisement
Advertisement
Scroll to Top