Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਚੋਣ ਹਲਕੇ ਬਣਾਉਣ ਲਈ ਕੀਤਾ ਪੱਤਰ ਜਾਰੀ

ਪੰਜਾਬ ਸਰਕਾਰ ਨੇ ਚੋਣ ਹਲਕੇ ਬਣਾਉਣ ਲਈ ਕੀਤਾ ਪੱਤਰ ਜਾਰੀ

ਪੰਜਾਬ ਸਰਕਾਰ ਨੇ ਚੋਣ ਹਲਕੇ ਬਣਾਉਣ ਲਈ ਕੀਤਾ ਪੱਤਰ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਮੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਕਰਵਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਭਵਿੱਖ ਵਿਚ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ 18 ਫ਼ਰਵਰੀ ਤਕ ਹਲਕਿਆਂ ਦੀਆਂ ਤਜਵੀਜ਼ਾਂ ਦਾ ਕੰਮ ਨੇਪਰੇ ਚਾੜ੍ਹਿਆ ਜਾਣਾ ਹੈ । ਇਥੇ ਹੀ ਬਸ ਨਹੀਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਚੋਣ ਹਲਕਿਆਂ ਦੇ ਨਕਸ਼ੇ ਤਿਆਰ ਕਰਨ ਦੀ ਹਦਾਇਤ ਜਾਰੀ ਕਰ ਦਿੱਤੀ ਹੈ । ਪੰਜਾਬ ਵਿਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋ ਗਈਆਂ ਸਨ ਅਤੇ ਨਵੀਆਂ ਪੰਚਾਇਤਾਂ ਨੇ ਆਪਣਾ ਕੰਮਕਾਜ ਵੀ ਸ਼ੁਰੂ ਕਰ ਦਿੱਤਾ ਹੈ। ਦੂਜੇ ਗੇੜ ਵਿਚ ਹੁਣ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀ ਚੋਣ ਕਰਵਾਈ ਜਾ ਰਹੀ ਹੈ । ਲੁਧਿਆਣਾ ਦੀ ਜ਼ਿਮਨੀ ਚੋਣ ਵੀ ਕਿਸੇ ਵੀ ਵੇਲੇ ਐਲਾਨੀ ਜਾ ਸਕਦੀ ਹੈ। ਇਸੇ ਦੌਰਾਨ ਪੰਚਾਇਤ ਵਿਭਾਗ ਨੇ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੋਣ ਹਲਕੇ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ । ਪੰਚਾਇਤ ਵਿਭਾਗ ਨੇ ਹਲਕੇ ਤਜਵੀਜ਼ ਕਰਨ ਬਾਰੇ ਅੱਜ ਹਦਾਇਤ ਜਾਰੀ ਕਰ ਦਿੱਤੇ ਹਨ ।

Advertisement
Advertisement
Advertisement
Advertisement
Scroll to Top