ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 08 February, 2025, 02:23 PM

ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਮੁੱਖ ਮੰਤਰੀ ਹਰਿਆਣਾ ਸੈਣੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੋਹਾਂ ਵਿਚਕਾਰ ਲੰਮਾਂ ਸਮਾਂ ਚੱਲੀ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਮੁੱਖ ਮੰਤਰੀ ਨਾਇਬ ਸੈਣੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਇਸ ਮੁਲਾਕਾਤ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ । ਇਸ ਮੌਕੇ ਦੋਵਾਂ ਆਗੂਆਂ ਨੇ ਰਾਜ ਨਾਲ ਸਬੰਧਤ ਮੁੱਦਿਆਂ ਅਤੇ ਵਿਕਾਸ ਯੋਜਨਾਵਾਂ `ਤੇ ਅਪਣੇ ਵਿਚਾਰ ਸਾਂਝੇ ਕੀਤੇ । ਇਸ ਮੁਲਾਕਾਤ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ, ਕਿਉਂਕਿ ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿਚ ਕਿਸੇ ਮਹੱਤਵਪੂਰਨ ਰਾਜਨੀਤਿਕ ਵਿਕਾਸ ਵੱਲ ਇਸ਼ਾਰਾ ਕਰ ਸਕਦੀ ਹੈ ।