Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ

ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ
ਚੰਡੀਗੜ੍ਹ, 6 ਫਰਵਰੀ : ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ ਮੁਆਵਜ਼ੇ ਦੀ ਦਰ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ । ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਬਿਜਲੀ ਸਪਲਾਈ ਲਾਈਨਾਂ ਦੀ ਸਥਾਪਨਾ ਕਾਰਨ ਪ੍ਰਭਾਵਿਤ ਵਿਅਕਤੀਆਂ ਦੀ ਜ਼ਮੀਨ ਦੀ ਕੀਮਤ ਵਿੱਚ ਆਈ ਕਮੀ ਦੇ ਪ੍ਰਤੀ ਮੁਆਵਜ਼ੇ ਦੀ ਦਰ ਦੁੱਗਣੀ ਤੋਂ ਵੱਧ ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਇੱਕ ਮਹੱਤਵਪੂਰਨ ਫੈਸਲਾ ਹੈ, ਜਿਸਦਾ ਉਦੇਸ਼ ਪ੍ਰਭਾਵਿਤ ਜ਼ਮੀਨ ਮਾਲਕਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਉਣਾ ਹੈ । ਨਵੀਂ ਨੀਤੀ ਤਹਿਤ ਟਾਵਰ ਬੇਸ ਏਰੀਆ ਦਾ ਮੁਆਵਜ਼ਾ ਹੁਣ ਜ਼ਮੀਨ ਦੀ ਕੀਮਤ ਦਾ 200 ਫੀਸਦੀ ਹੋਵੇਗਾ । ਟਾਵਰ ਅਧਾਰ ਖੇਤਰ ਨੂੰ ਜ਼ਮੀਨੀ ਪੱਧਰ ‘ਤੇ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰਿਆ ਹੋਇਆ ਖੇਤਰ ਹਰ ਪਾਸੇ ਵਾਧੂ ਇੱਕ-ਇੱਕ ਮੀਟਰ ਐਕਸਟੈਂਸ਼ਨ ਦੇ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ । ਪਹਿਲਾਂ, ਇਹ ਮੁਆਵਜ਼ਾ ਸਿਰਫ ਟਾਵਰ ਦੀਆਂ ਚਾਰ ਲੱਤਾਂ ਦੁਆਰਾ ਘਿਰੇ ਹੋਏ ਖੇਤਰ ਦੇ 85 ਪ੍ਰਤੀਸ਼ਤ ਤੱਕ ਸੀਮਤ ਸੀ । ਟਾਵਰ ਬੇਸ ਏਰੀਆ ਲਈ ਸੋਧੇ ਹੋਏ ਮੁਆਵਜ਼ੇ ਤੋਂ ਇਲਾਵਾ, ਪੰਜਾਬ ਸਰਕਾਰ ਨੇ ਰਾਈਟ-ਆਫ-ਵੇ (ਆਰ ਓ ਡਬਲਯੂ) ਕੋਰੀਡੋਰ ਲਈ ਮੁਆਵਜ਼ੇ ਦੀ ਰਕਮ ਵਿੱਚ ਵੀ ਵਾਧਾ ਕੀਤਾ ਹੈ । ਇਸ ਕੋਰੀਡੋਰ ਦੇ ਅੰਦਰ ਜ਼ਮੀਨ ਦਾ ਮੁਆਵਜ਼ਾ, ਜਿਵੇਂ ਕਿ ਕੇਂਦਰੀ ਬਿਜਲੀ ਅਥਾਰਟੀ (ਇਲੈਕਟ੍ਰੀਕਲ ਪਲਾਂਟਾਂ ਅਤੇ ਇਲੈਕਟ੍ਰਿਕ ਲਾਈਨਾਂ ਦੇ ਨਿਰਮਾਣ ਲਈ ਤਕਨੀਕੀ ਮਿਆਰ) ਨਿਯਮ, 2022 ਦੀ ਅਨੁਸੂਚੀ VII ਵਿੱਚ ਪਰਿਭਾਸ਼ਿਤ ਕੀਤਾ ਗਿਆ ਹੈ, ਹੁਣ ਜ਼ਮੀਨ ਦੇ ਮੁੱਲ ਦਾ 30 ਪ੍ਰਤੀਸ਼ਤ ਹੋਵੇਗਾ । ਇਹ 15 ਪ੍ਰਤੀਸ਼ਤ ਦੀ ਪਿਛਲੀ ਮੁਆਵਜ਼ਾ ਦਰ ਨਾਲੋਂ ਇੱਕ ਮਹੱਤਵਪੂਰਨ ਵਾਧਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦਾ ਫੈਸਲਾ ਕਰਦੇ ਸਮੇਂ ਜ਼ਮੀਨ ਦਾ ਮੁੱਲ ਜ਼ਿਲ੍ਹਾ ਮੈਜਿਸਟਰੇਟ, ਜ਼ਿਲ੍ਹਾ ਕੁਲੈਕਟਰ ਜਾਂ ਡਿਪਟੀ ਕਮਿਸ਼ਨਰ ਦੁਆਰਾ ਨਿਰਧਾਰਤ ਸਰਕਲ ਰੇਟ ਜਾਂ ਮਾਰਕੀਟ ਰੇਟ ਹੋਵੇ ਗਾ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ, “ਇਹ ਮੁਆਵਜ਼ਾ ਆਰ ਓ ਡਬਲਯੂ ਕੋਰੀਡੋਰ ਦੇ ਅੰਦਰ ਓਵਰਹੈੱਡ ਲਾਈਨਾਂ ਜਾਂ ਭੂਮੀਗਤ ਕੇਬਲਾਂ ਦੀ ਮੌਜੂਦਗੀ ਕਾਰਨ ਜ਼ਮੀਨ ਦੇ ਮੁੱਲ ਵਿੱਚ ਸੰਭਾਵੀ ਕਮੀ ਦੇ ਮੁਆਵਜੇ ਵਜੋ ਹੈ। ਇਥੇ ਇਹ ਮਹੱਤਵਪੂਰਨ ਹੈ ਕਿ ਟਰਾਂਸਮਿਸ਼ਨ ਲਾਈਨ ਦੀ ਆਰ ਓ ਡਬਲਯੂ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਉਸਾਰੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।

Advertisement
Advertisement
Advertisement
Advertisement
Scroll to Top