Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:01 pm

+91 90915 01313 , +91 90916 01313

punjabbanni@gmail.com
punjabbani@yahoo.com

ਝੁੱਗੀਆਂ ਵਿਚ ਲੱਗੀ ਅੱਗ ਕਾਰਨ 80 ਝੁੱਗੀਆਂ ਹੋਈਆਂ ਸਵਾਹ

ਝੁੱਗੀਆਂ ਵਿਚ ਲੱਗੀ ਅੱਗ ਕਾਰਨ 80 ਝੁੱਗੀਆਂ ਹੋਈਆਂ ਸਵਾਹ

ਝੁੱਗੀਆਂ ਵਿਚ ਲੱਗੀ ਅੱਗ ਕਾਰਨ 80 ਝੁੱਗੀਆਂ ਹੋਈਆਂ ਸਵਾਹ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸ਼ਾਹਬਾਦ ਖੇਤਰ ਵਿਚ ਬਣੀਆਂ ਝੁੱਗੀਆਂ `ਚ ਭਿਆਨਕ ਅੱਗ ਲੱਗਣ ਕਾਰਨ 80 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਨਾਲ ਵੱਡੀ ਗਿਣਤੀ ਵਿਚ ਲੋਕ ਬੇਘਰ ਹੋ ਗਏ । ਉਕਤ ਖੇਤਰ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ, ਜਿਨ੍ਹਾ ਨੇ ਮੌਕੇ `ਤੇ ਪਹੁੰਚ ਕੇ ਫ਼ਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਕਰੀਬ ਦੋ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ ਪਰ ਸਾਰੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ । ਪੁਲਸ ਅਧਿਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ । ਪੁਲਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਸ਼ਾਹਬਾਦ ਡੇਅਰੀ ਖੇਤਰ ਦੇ ਰੋਹਿਣੀ ਸੈਕਟਰ-27 ਨੇੜੇ ਇਕੱਠੇ 100 ਤੋਂ ਵੱਧ ਝੁੱਗੀਆਂ ਹਨ । ਬੁੱਧਵਾਰ ਸ਼ਾਮ ਨੂੰ ਇਕ ਝੁੱਗੀ `ਚ ਅਚਾਨਕ ਅੱਗ ਲੱਗ ਗਈ । ਲੋਕਾਂ ਨੇ ਆਪਣੇ ਤੌਰ `ਤੇ ਅੱਗ `ਤੇ ਕਾਬੂ ਪਾਉਣ ਦੀ ਕੋਸਿ਼ਸ਼ ਕੀਤੀ ਪਰ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਨੇੜਲੀਆਂ ਝੁੱਗੀਆਂ ਨੂੰ ਆਪਣੀ ਲਪੇਟ `ਚ ਲੈ ਲਿਆ । ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਝੁੱਗੀਆਂ ਵਿੱਚ ਰਹਿਣ ਵਾਲੇ ਸਾਰੇ ਲੋਕ ਸੁਰੱਖਿਅਤ ਥਾਵਾਂ ਵੱਲ ਭੱਜ ਗਏ ।

Advertisement
Advertisement
Advertisement
Advertisement
Scroll to Top