Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:01 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਕੁੰਭ `ਚ ਦੂਜੀ ਵਾਰ ਵਾਪਰੀ ਅੱਗ ਲੱਗਣ ਦੀ ਘਟਨਾ

ਮਹਾਕੁੰਭ `ਚ ਦੂਜੀ ਵਾਰ ਵਾਪਰੀ ਅੱਗ ਲੱਗਣ ਦੀ ਘਟਨਾ

ਮਹਾਕੁੰਭ `ਚ ਦੂਜੀ ਵਾਰ ਵਾਪਰੀ ਅੱਗ ਲੱਗਣ ਦੀ ਘਟਨਾ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਪ੍ਰਯਾਗਰਾਜ ਦੇ ਮਹਾਕੁੰਭ ਵਿੱਚ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਅੱਗ ਲੱਗਣ ਦੀ ਘਟਨਾ ਵਾਪਰੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਕਈ ਫਾਇਰ ਬ੍ਰਿਗੇਡ ਗੱਡੀਆਂ ਮੌਕੇ `ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਜਾਣਕਾਰੀ ਮੁਤਾਬਿਕ ਇਹ ਅੱਗ ਮੇਲਾ ਖੇਤਰ ਦੇ ਸ਼ੰਕਰਾਚਾਰੀਆ ਮਾਰਗ ਦੇ ਸੈਕਟਰ-18 ਵਿੱਚ ਲੱਗੀ, ਜਿਸ ਕਾਰਨ ਕਈ ਟੈਂਟ ਸੜ ਕੇ ਸੁਆਹ ਹੋ ਗਏ । ਅੱਗ ਲੱਗਣ ਦੀ ਘਟਨਾ ਜਿਵੇਂ ਵਾਪਰੀ, ਤੁਰੰਤ ਬਾਅਦ ਹੀ ਲੋਕਾਂ ਨੂੰ ਟੈਂਟਾਂ ਚੋਂ ਬਾਹਰ ਕੱਢਿਆ ਗਿਆ, ਇਸ ਦੇ ਨਾਲ ਹੀ, ਪ੍ਰਸ਼ਾਸਨ ਨੇੜਲੇ ਹੋਰ ਟੈਂਟਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਆਉਣ ਦੀ ਲਗਾਤਾਰ ਅਪੀਲ ਕਰ ਰਿਹਾ ਹੈ ਕਿਉਂਕਿ ਹਵਾ ਤੇਜ਼ ਚੱਲ ਰਹੀ ਹੈ, ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਸਕਦੀ ਹੈ । ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ ।

Advertisement
Advertisement
Advertisement
Advertisement
Scroll to Top