Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮ ਬੰਗਾਲ ਨਿਵਾਸੀ ਸਰਕਾਰੀ ਮੁਲਾਜਮ ਨੇ ਛੁੱਟੀ ਨੂੰ ਲੈ ਕੇ ਗੱਢੇ ਆਪਣੇ ਹੀ ਚਾਰ ਸਾਥੀਆਂ ਦੇ ਚਾਕੂ

ਪੱਛਮ ਬੰਗਾਲ ਨਿਵਾਸੀ ਸਰਕਾਰੀ ਮੁਲਾਜਮ ਨੇ ਛੁੱਟੀ ਨੂੰ ਲੈ ਕੇ ਗੱਢੇ ਆਪਣੇ ਹੀ ਚਾਰ ਸਾਥੀਆਂ ਦੇ ਚਾਕੂ

ਪੱਛਮ ਬੰਗਾਲ ਨਿਵਾਸੀ ਸਰਕਾਰੀ ਮੁਲਾਜਮ ਨੇ ਛੁੱਟੀ ਨੂੰ ਲੈ ਕੇ ਗੱਢੇ ਆਪਣੇ ਹੀ ਚਾਰ ਸਾਥੀਆਂ ਦੇ ਚਾਕੂ
ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਪੱਛਮ ਬੰਗਾਲ ਦੇ ਉਤਰੀ ਬੀ. ਡੀ. ਪਰਗਨਾ ਜਿ਼ਲੇ ਦੇ ਘੋਲਾ, ਸੋਦਪੁਰ ਦੇ ਵਸਨੀਕ ਤੇ ਕੋਲਕਾਤਾ ਦੇ ਨਿਊਟਾਊਨ ਇਲਾਕੇ ਵਿਚ ਕਾਰੀਗਰੀ ਭਵਨ ਦੇ ਤਕਨੀਕੀ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਮਿਤ ਸਰਕਾਰ ਨਾਮੀ ਵਿਅਕਤੀ ਜਿਸਦਾ ਆਪਣੇ ਹੀ ਸਾਥੀਆਂ ਨਾਲ ਛੁੱਟੀ ਨੂੰ ਲੈ ਕੇ ਝਗੜਾ ਹੋਇਆ ਸੀ ਨੇ ਅੱਜ ਆਪਣੇ ਹੀ ਸਾਥੀਆਂ ਤੇ ਚਾਕੂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਸਰਕਾਰ ਅਜਿਹਾ ਕਰਨ ਤੋਂ ਬਾਅਦ ਵੀ ਕਾਫੀ ਸਮੇਂ ਤੱਕ ਖੂਨ ਨਾਲ ਲਿਬੜਿਆ ਚਾਕੂ ਲੈ ਕੇ ਘੁੰਮਦਾ ਰਿਹਾ, ਜਿਸਦੀ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡਿੰਗ ਵੀ ਹੋ ਗਈ ਤੇ ਉਥੋਂ ਲੰਘ ਰਹੇ ਲੋਕਾਂ ਨੇ ਵੀ ਇਸ ਸਭ ਦੀ ਵੀਡੀਓ ਬਣਾਈ । ਦੱਸਣਯੋਗ ਹੈ ਕਿ ਅਮਿਤ ਸਰਕਾਰ ਵਲੋਂ ਚਾਕੂ ਮਾਰ ਮਾਰ ਕੇ ਜ਼ਖ਼ਮੀ ਕੀਤੇ ਵਿਅਕਤੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ ਤੇ ਚਾਰ ਵਿਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਅਨੁਸਾਰ ਜਦੋਂ ਅਮਿਤ ਸਰਕਾਰ ਨੂੰ ਛੁੱਟੀ ਨਹੀਂ ਦਿਤੀ ਗਈ ਤਾਂ ਉਹ ਗੁੱਸੇ ਵਿਚ ਆ ਗਿਆ । ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਛੁੱਟੀ ਕਿਉਂ ਨਹੀਂ ਦਿਤੀ ਗਈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਿਤ ਸਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ । ਪੁਲਸ ਨੂੰ ਸ਼ੱਕ ਹੈ ਕਿ ਉਸ ਨੂੰ ਮਾਨਸਿਕ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ।

Advertisement
Advertisement
Advertisement
Advertisement
Scroll to Top