Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Thursday, 13 July, 2023, 08:36 PM

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਉਪਰਾਲੇ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 13 ਜੁਲਾਈ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮਦਦ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ।
ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।



Scroll to Top