Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਈ. ਓ, ਸਟੇਟ ਹੈਲਥ ਏਜੰਸੀ ਵੱਲੋਂ ਪ੍ਰਾਈਵੇਟ ਹਸਪਤਾਲ ਦੀ ਚੈਕਿੰਗ

ਸੀ. ਈ. ਓ, ਸਟੇਟ ਹੈਲਥ ਏਜੰਸੀ ਵੱਲੋਂ ਪ੍ਰਾਈਵੇਟ ਹਸਪਤਾਲ ਦੀ ਚੈਕਿੰਗ

ਸੀ. ਈ. ਓ, ਸਟੇਟ ਹੈਲਥ ਏਜੰਸੀ ਵੱਲੋਂ ਪ੍ਰਾਈਵੇਟ ਹਸਪਤਾਲ ਦੀ ਚੈਕਿੰਗ
ਪਟਿਆਲਾ : ਦਿਨੇਸ਼ ਚਿਲਡਰਨ ਹਸਪਤਾਲ, ਰਾਜਪੁਰਾ ਦੀ ਐ. ਬੀ- ਐਮ. ਐਮ. ਐਸ. ਬੀ. ਵਾਈ ਸਕੀਮ ਦੇ ਲਾਭਪਾਤਰੀਆਂ ਨੂੰ ਹਸਪਤਾਲ ਵਿੱਚ ਬੁੱਕ ਕਰਕੇ ਉਹਨਾਂ ਤੋਂ ਪੈਸੇ ਲੈਣ ਸਬੰਧੀ ਬਹੁਤ ਸ਼ਿਕਾਇਤਾਂ 104 ਨੰਬਰ ਸ਼ਿਕਾਇਤ ਆਨਲਾਈਨ ਪੋਰਟਲ ਤੋ ਪ੍ਰਾਪਤ ਹੋਈਆਂ ਹਨ, ਜਿਕਰਯੋਗ ਹੈ ਕਿ ਗਾਈਡਲਾਈਨਜ ਅਨੁਸਾਰ ਲਾਭਪਾਤਰੀਆਂ ਨੂੰ ਸਕੀਮ ਤਹਿਤ ਮੁਫਤ ਇਲਾਜ਼ ਮੁਹੱਈਆ ਕਰਵਾਉਣਾ ਹਸਪਤਾਲ ਦੀ ਪਹਿਲੀ ਜਿੰਮੀਵਾਰੀ ਹੈ। ਸੋ ਇਸ ਦੇ ਸਬੰਧ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ, ਪਟਿਆਲਾ ਵੱਲੋ ਪੂਰੀ ਪੜਤਾਲ ਕਰਕੇ ਰਿਪੋਰਟ ਸੀ. ਈ. ਓ. ਸ਼੍ਰੀਮਤੀ ਬਬੀਤਾ ਜੀ ਸਟੇਟ ਹੈਲਥ ਏਜੰਸੀ, ਪੰਜਾਬ ਜੀ ਨੂੰ ਅਗਲੇਰੀ ਲੋੜੀਂਦੀ ਕਾਰਵਾਈ ਹਿੱਤ ਭੇਜੀ ਗਈ ਹੈ। ਮਿਤੀ 6-2-25 ਸੀ. ਈ. ਓ. ਸ਼੍ਰੀਮਤੀ ਬਬੀਤਾ ਜੀ, ਸਟੇਟ ਹੇਲਥ ਏਜੰਸੀ, ਪੰਜਾਬ ਵੱਲੋ ਆਪਣੀ ਟੀਮ ਨਾਲ ਦਿਨੇਸ਼ ਚਿਲਡਰਨ ਹਸਪਤਾਲ, ਰਾਜਪੁਰਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਮੌਕੇ ਤੇ ਪਾਇਆ ਗਿਆ ਕਿ ਹਸਪਤਾਲ ਵਿੱਚ ਸਟੇਟ ਹੈਲਥ ਏਜੰਸੀ, ਪੰਜਾਬ ਦੀ ਗਾਈਡਲਾਈਨਸ ਅਨੁਸਾਰ ਜੋ ਸਟਾਫ ਹਸਪਤਾਲ ਵਿੱਚ ਮੋਜੂਦ ਹੋਣਾ ਚਾਹੀਦਾ ਸੀ ਉਹ ਮੌਕੇ ਤੇ ਉਪਲਭਦ ਨਹੀਂ ਸੀ । ਸੀ. ਈ. ਓ., ਸਟੇਟ ਹੈਲਥ ਏਜੰਸੀਪੰਜਾਬ ਵੱਲੋਂ ਇਸਦਾ ਸਖਤ ਨੋਟਿਸ ਲੈਂਦੇ ਹੋਏ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰਾਈਵੇਟ ਹਸਪਤਾਲ ਜੋ ਕਿ ਆਯੁਸ਼ਮਾਨ ਭਾਰਤ ਮੁਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਅਧੀਨ ਸੂਚੀਬੱਧ ਹਨ, ਉਹਨਾਂ ਨੂੰ ਸਕੀਮ ਦੀ ਗਾਈਡਲਾਈਨ ਅਨੁਸਾਰ ਸਾਰਾ ਸਟਾਫ ਅਤੇ ਇਨਫਰਾਸਟਰਕਚਰ ਪੂਰਾ ਕੀਤਾ ਜਾਵੇ, ਜੇਕਰ ਕਿਸੇ ਵੀ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਇਸ ਤਰ੍ਹਾਂ ਦੀ ਖਾਮੀ ਪਾਈ ਜਾਂਦੀ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top