Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:18 pm

+91 90915 01313 , +91 90916 01313

punjabbanni@gmail.com
punjabbani@yahoo.com

ਦਾਦੇ ਦਾ ਕਤਲ ਕਰਨ ਵਾਲੇ ਪੋਤੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਦਾਦੇ ਦਾ ਕਤਲ ਕਰਨ ਵਾਲੇ ਪੋਤੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਦਾਦੇ ਦਾ ਕਤਲ ਕਰਨ ਵਾਲੇ ਪੋਤੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਹੈਦਰਾਬਾਦ : ਭਾਰਤ ਦੇਸ਼ ਦੇ ਪ੍ਰਸਿੱਧ ਸ਼ਹਿਰ ਹੈਦਰਾਬਾਦ ਵਿਚ ਇਕ ਉਦਯੋਗਪਤੀ ਵੇਲਜਨ ਗਰੁੱਪ ਆਫ਼ ਇੰਡਸਟਰੀਜ਼ ਦੇ ਸੰਸਥਾਪਕ ਵੇਲਮਤੀ ਚੰਦਰਸ਼ੇਖਰ ਜਨਾਰਧਨ ਰਾਓ (86) ਦਾ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਉਨ੍ਹਾਂ ਦੇ ਘਰ ’ਚ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰਨ ਤੋਂ ਤਿੰਨ ਦਿਨ ਬਾਅਦ ਸਥਾਨਕ ਪੁਲਿਸ ਨੇ ਐਤਵਾਰ ਨੂੰ ਉਨ੍ਹਾਂ ਦੇ ਪੋਤੇ ਕਿਲਾਰੂ ਕੀਰਤੀ ਤੇਜਾ ਨੂੰ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ । ਪੋਸਟਮਾਰਟਮ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ, ਪਰ ਪੁਲਸ ਨੇ ਕਿਹਾ ਕਿ ਹੈਦਰਾਬਾਦ ਉਦਯੋਗਪਤੀ ਦੇ ਸਰੀਰ ’ਤੇ ਸੱਟਾਂ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਨੇ ਉਸ ਨੂੰ 70 ਤੋਂ ਵੱਧ ਵਾਰ ਚਾਕੂ ਮਾਰਿਆ ਹੈ । ਪੁਲਸ ਨੇ ਉਸ ਦੇ ਕਬਜ਼ੇ ਵਿਚੋਂ ਕਤਲ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ । ਤੇਜਾ ਨੇ ਕਥਿਤ ਤੌਰ ’ਤੇ ਅਪਣੀ ਮਾਂ ਨੂੰ ਵੀ ਚਾਕੂ ਮਾਰਿਆ ਸੀ ਅਤੇ ਉਹ ਇਸ ਸਮੇਂ ਹਸਪਤਾਲ ਵਿਚ ਹੈ । ਪੰਜਗੁਟਾ ਦੇ ਇੰਸਪੈਕਟਰ ਬੀ ਸ਼ੋਭਨ ਨੇ ਕਿਹਾ ਕਿ ਵੀਰਵਾਰ ਰਾਤ (6 ਫ਼ਰਵਰੀ) ਨੂੰ, 29 ਸਾਲਾ ਤੇਜਾ ਦਾ ਅਪਣੇ ਦਾਦਾ ਰਾਓ ਨਾਲ ਝਗੜਾ ਹੋ ਗਿਆ ਅਤੇ ਉਸ ’ਤੇ ਪਰਵਾਰ ਦੇ ਮੈਂਬਰਾਂ ਵਿਚ ਅਪਣੀ ਜਾਇਦਾਦ ਨਾ ਵੰਡਣ ਦਾ ਦੋਸ਼ ਲਗਾਇਆ । ਗੁੱਸੇ ਵਿਚ ਆ ਕੇ ਤੇਜਾ ਨੇ ਅਪਣੇ ਦਾਦਾ ’ਤੇ ਹਮਲਾ ਕੀਤਾ ਅਤੇ ਕਈ ਵਾਰ ਚਾਕੂ ਮਾਰਿਆ । ਉਨ੍ਹਾਂ ਅੱਗੇ ਦਸਿਆ ਕਿ ਰਾਓ ਨੂੰ ਮਾਰਨ ਤੋਂ ਬਾਅਦ, ਤੇਜਾ ਨੇ ਅਪਣੇ ਖ਼ੂਨ ਨਾਲ ਰੰਗੇ ਕਪੜੇ ਬਦਲੇ ਅਤੇ ਸੋਮਾਜੀਗੁਡਾ ਵਿਚ ਅਪਣੇ ਦਾਦਾ ਦੇ ਘਰ ਤੋਂ ਭੱਜ ਗਿਆ । ਪੁਲਸ ਨੇ ਪੁਸ਼ਟੀ ਕੀਤੀ ਕਿ ਪੀੜਤ ਦੇ ਸਰੀਰ ’ਤੇ ਚਾਕੂ ਦੇ ਕਈ ਜ਼ਖ਼ਮ ਸਨ, ਪਰ ਕਿਹਾ ਕਿ ਪੀ. ਐਮ. ਈ. ਦੀ ਰਿਪੋਰਟ ਤੋਂ ਬਾਅਦ ਹੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇਗਾ । ਪੁਲਸ ਨੇ ਕਿਹਾ ਕਿ ਉਸ ਨੂੰ ਪੀੜਤ ਦੇ ਘਰ ਤੋਂ ਬਹੁਤ ਦੂਰ, ਪੰਜਾਬਗੁਟਾ ਫ਼ਲਾਈਓਵਰ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤੇਜਾ ਹਾਲ ਹੀ ਵਿਚ ਅਮਰੀਕਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰ ਕੇ ਹੈਦਰਾਬਾਦ ਪਰਤਿਆ ਸੀ । ਉਹ ਹੈਦਰਾਬਾਦ ਦੇ ਪਛਮੀ ਗਲਿਆਰੇ ਵਿਚ ਇਕ ਗੇਟਡ ਕਮਿਊਨਿਟੀ ਲੈਂਕੋ ਹਿਲਜ਼ ਵਿਚ ਰਹਿ ਰਿਹਾ ਸੀ । ਤੇਜਾ ਨੇ ਕਥਿਤ ਤੌਰ ’ਤੇ ਰਾਓ ਦੇ ਵਿਰੁਧ ਨਰਾਜ਼ਗੀ ਜਤਾਈ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਉਸ ਨਾਲ ਵਿਤਕਰਾ ਕੀਤਾ ਗਿਆ ਅਤੇ ਪਰਵਾਰ ਦੇ ਹੋਰ ਮੈਂਬਰਾਂ ਨਾਲ ਬਰਾਬਰ ਦਾ ਵਿਵਹਾਰ ਨਹੀਂ ਕੀਤਾ ਜਾਂਦਾ ਸੀ ।

Advertisement
Advertisement
Advertisement
Advertisement
Scroll to Top