Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਧਰਮ ਬਦਲਵਾਉਣ ਦੇ ਦੋਸ਼ ਹੇਠ ਪੰਜ ਵਿਅਕਤੀ ਗ੍ਰਿਫ਼ਤਾਰ

ਧਰਮ ਬਦਲਵਾਉਣ ਦੇ ਦੋਸ਼ ਹੇਠ ਪੰਜ ਵਿਅਕਤੀ ਗ੍ਰਿਫ਼ਤਾਰ

ਧਰਮ ਬਦਲਵਾਉਣ ਦੇ ਦੋਸ਼ ਹੇਠ ਪੰਜ ਵਿਅਕਤੀ ਗ੍ਰਿਫ਼ਤਾਰ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ੍ਹ ਦੀ ਪੁਲਸ ਨੇ ਧਰਮ ਬਦਲਵਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬਿਜਨੌਰ ਦੇ ਪੁਰਾਣਾ ਧਾਮਪੁਰ ਇਲਾਕੇ ਵਿਚ ਉਕਤ ਕਾਰਵਾਈ ਨਿਕਾਹ ਲਈ ਇਕ ਹਿੰਦੂ ਨੌਜਵਾਨ ਦਾ ਧਰਮ ਪਰਿਵਰਤਨ ਕਰਵਾਉਣ ਦੇ ਦੋਸ਼ ਵਿਚ ਇਕ ਕਾਜ਼ੀ ਅਤੇ ਨੌਜਵਾਨ ਦੀ ਪ੍ਰੇਮਿਕਾ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਕੀਤੀ ਗਈ ਹੈ । ਉਕਤ ਜਾਣਾਰੀ ਇਕ ਅਧਿਕਾਰੀ ਵਲੋਂ ਸੋਮਵਾਰ ਨੂੰ ਦਿੱਤੀ ਗਈ ਹੈ । ਵਧੀਕ ਪੁਲਸ ਕਪਤਾਨ ਧਰਮ ਸਿੰਘ ਮਰਾਚਲ ਨੇ ਦਸਿਆ ਕਿ ਇਹ ਕਾਰਵਾਈ ਜਸਵੰਤ ਸਿੰਘ ਵਾਸੀ ਪੁਰਾਣਾ ਧਾਮਪੁਰ ਵਲੋਂ ਐਤਵਾਰ ਨੂੰ ਦਿਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ । ਮਾਰਚਲ ਨੇ ਦਸਿਆ ਕਿ ਸ਼ਿਕਾਇਤਕਰਤਾ ਦੇ ਲੜਕੇ ਮੁਕੁਲ ਦੇ ਪਿੰਡ ਨਈ ਸਰਾਏ ਦੀ ਰਹਿਣ ਵਾਲੀ ਸਾਈਮਾ ਨਾਲ ਪ੍ਰੇਮ ਸਬੰਧ ਸਨ । ਉਸ ਨੇ ਦਸਿਆ ਕਿ ਪ੍ਰੇਮਿਕਾ, ਉਸ ਦੇ ਪਿਤਾ ਸ਼ਾਹਿਦ, ਮਾਂ ਰੁਖਸਾਨਾ, ਕਾਜ਼ੀ ਮੌਲਾਨਾ ਇਰਸ਼ਾਦ ਅਤੇ ਮੌਲਾਨਾ ਗੁਫਰਾਨ ਸ਼ਨੀਵਾਰ ਰਾਤ ਮੁਕੁਲ ਨੂੰ ਮਦਰੱਸੇ ਲੈ ਗਏ ਅਤੇ ਉਸ ਦਾ ਧਰਮ ਬਦਲ ਕੇ ਸਾਇਮਾ ਨਾਲ ਉਸ ਦਾ ਵਿਆਹ ਕਰਵਾ ਦਿਤਾ । ਉਨ੍ਹਾਂ ਦਸਿਆ ਕਿ ਇਸ ਮਾਮਲੇ ’ਚ ਮੌਲਾਨਾ ਇਰਸ਼ਾਦ, ਮੌਲਾਨਾ ਗੁਫਰਾਨ, ਸਾਇਮਾ ਅਤੇ ਉਸ ਦੇ ਮਾਤਾ-ਪਿਤਾ ਵਿਰੁਧ ਉੱਤਰ ਪ੍ਰਦੇਸ਼ ਗ਼ੈਰਕਾਨੂੰਨੀ ਧਰਮ ਪਰਿਵਰਤਨ ਕਾਨੂੰਨ 2021 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਸਾਰੇ ਪੰਜ ਦੋਸ਼ੀਆਂ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।

Advertisement
Advertisement
Advertisement
Advertisement
Scroll to Top