ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ
ਗੁਰਬਾਣੀ ਫਲਸਫੇ ਅਨੁਸਾਰ ਵਾਤਾਵਰਣ ਨੰੂ ਬਚਾਉਣ ਲਈ ਵੱਡੇ ਕਾਰਜਾਂ ਦੀ ਲੋੜ : ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ
ਪਟਿਆਲਾ 10 ਫਰਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸਾਰਿਆਂ ਨੂੰ ਨਿਹਾਲ ਕੀਤਾ ਗਿਆ । ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਆਯੋਜਤ ਕੀਤਾ ਗਿਆ ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਵਾਤਾਵਰਣ ਪ੍ਰੇਮੀ ਸਨ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਰਚਿਤ ਬਾਣੀ, ਜਿਨ੍ਹਾਂ ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹੱਤ ਨੰੂ ਬਚਾਉਣ ’ਤੇ ਹਮੇਸ਼ਾ ਜ਼ੋਰ ਦਿੱਤਾ । ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰੂ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਸੁਚਿਆਰ ਬਣਨ ਵੱਲ ਪ੍ਰੇਰਿਤ ਕਰਦੀ ਹੈ ਅਤੇ ਗੁਰੂ ਸਾਹਿਬ ਵੱਲੋਂ ਰਚਿਤ ਬਾਣੀ ਮਨੁੱਖ ਨੂੰ ਸਮਾਜਕ ਕਰਮਕਾਂਡਾਂ ਤੋਂ ਮੁਕਤੀ ਦਾ ਮਾਰਗ ਹੈ । ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਗੁਰਬਾਣੀ ਫਲਸਫੇ ਅਨੁਸਾਰ ਹਵਾ, ਪਾਣੀ ਅਤੇ ਉਪਜਾਊ ਧਰਤ ਨੂੰ ਬਚਾਈਏ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਅਜਿਹੇ ਬੂਟੇ, ਦਰਖਤ ਲਗਾਏ ਜਾਣ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ ਅਤੇ ਦਿਨ ਬ ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਡਿੱਗਣਾ ਇਸ ਗੱਲ ਵੱਲ ਸੰੇਕਤ ਦਿੰਦਾ ਹੈ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸੰਗਤਾਂ ਅਤੇ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਕੀਤਾ । ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋ ਇਲਾਵਾ ਐਡੀ. ਮੈਨੇ. ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਭਾਈ ਹਰਵਿੰਦਰ ਸਿੰਘ ਤੋ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ ।
