Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ
ਪਟਿਆਲਾ 10 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 11 ਫਰਵਰੀ ਦਿਨ ਮੰਗਲਵਾਰ, ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਪ ਬਾਰੇ ਜਾਣਕਾਰੀ ਦਿੰਦੀਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ. ਡੀ. ਐੱਫ਼. ਸੀ. ਲਾਈਫ਼, ਅਜਾਇਲ ਅਤੇ ਲੇਬਰ ਨੈਟ ਸਰਵਿਸ ਇੰਡੀਆ ਵੱਲੋਂ ਐਫ. ਸੀ./ਕਸਟਮਰ ਕੇਅਰ, ਮਾਰਕੀਟਿੰਗ ਐਗਜ਼ੀਕਿਊਟਿਵ, ਵੈਲਨੇੱਸ ਐਡਵਾਈਜ਼ਰ ਅਤੇ ਓਪਰੇਟਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਇਸ ਕੈਂਪ ਦੌਰਾਨ ਚੋਣ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਉਮੀਦਵਾਰਾਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇ ਅਤੇ ਵਿੱਦਿਅਕ ਯੋਗਤਾ ਦਸਵੀਂ/ਬਾਰ੍ਹਵੀਂ/ ਗ੍ਰੈਜੂਏਸ਼ਨ /ਆਈ. ਟੀ. ਆਈ. ਪਾਸ ਹੋਵੇ ਉਹ ਇਹ ਇੰਟਰਵਿਊ ਦੇ ਸਕਦੇ ਹਨ । ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 11-02-2025 ਦਿਨ ਮੰਗਲਵਾਰ, ਸਵੇਰੇ 10 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top