Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ: ਚਰਨਜੋਤ ਸਿੰਘ ਵਾਲੀਆ
ਪਿੰਡਾਂ ਵਿੱਚ ਵੋਟ ਬਣਾਉਣ ਲਈ 14-15 ਫਰਵਰੀ ਨੂੰ ਸਪੈਸ਼ਲ ਕੈਂਪ ਲਗਾਉਣ ਦੀ ਹਦਾਇਤ
ਸੰਗਰੂਰ, 10 ਫਰਵਰੀ : ਚੋਣਕਾਰ ਰਜਿਸਟਰੇਸ਼ਨ ਅਫਸਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ -ਕਮ -ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ 11 ਤੋਂ 18 ਫਰਵਰੀ ਤੱਕ ਲਏ ਜਾਣਗੇ । ਉਹਨਾਂ ਦੱਸਿਆ ਕਿ 30 ਅਗਸਤ 2024 ਦੀ ਯੋਗਤਾ ਅਨੁਸਾਰ ਵਿਧਾਨ ਸਭਾ ਹਲਕਾ -108 ਸੰਗਰੂਰ ਦੀ ਵਾਰਡ ਵਾਈਜ਼ ਫੋਟੋ ਵਾਲੀ ਵੋਟਰ ਸੂਚੀ ਤਿਆਰ ਕੀਤੀ ਗਈ ਹੈ, ਜਿਸ ਦੀ ਅੱਜ ਮਿਤੀ 10 ਫਰਵਰੀ ਨੂੰ ਮੁਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ । ਚੋਣਕਾਰ ਰਜਿਸਟਰੇਸ਼ਨ ਅਫਸਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਫਰਵਰੀ 2025 ਤੱਕ ਕੀਤਾ ਜਾਵੇਗਾ ਅਤੇ 3 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ । ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਪੰਚਾਇਤ ਸਕੱਤਰਾਂ ਰਾਹੀਂ 14 ਫਰਵਰੀ ਅਤੇ 15 ਫਰਵਰੀ ਨੂੰ ਸਪੈਸ਼ਲ ਕੈਂਪ ਲਗਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ ।

Advertisement
Advertisement
Advertisement
Advertisement
Scroll to Top