Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:53 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ. ਡੀ. ਆਈ. ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ 'ਤੇ

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ. ਡੀ. ਆਈ. ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ 'ਤੇ

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ. ਡੀ. ਆਈ. ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ
ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ. ਡੀ. ਆਈ. ਡੀ.
ਚੰਡੀਗੜ੍ਹ, 10 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ । ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ. ਡੀ. ਆਈ. ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ, ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹਾ ਬਰਨਾਲਾ ਵਿੱਚ 70 ਫੀਸਦੀ ਤੋਂ ਵੱਧ, ਯਾਨੀ 9766 ਦਿਵਿਆਂਗਜਨ ਦੇ ਯੂ. ਡੀ. ਆਈ. ਡੀ. ਕਾਰਡ ਬਣਾਏ ਜਾ ਚੁੱਕੇ ਹਨ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸੇਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ.) ਜਨਰੇਟ ਕੀਤੇ ਜਾਂਦੇ ਹਨ । ਉਨ੍ਹਾਂ ਨੇ ਕਿਹਾ ਕਿ ਯੂ. ਡੀ. ਆਈ. ਡੀ. ਕਾਰਡ ਨਾ ਸਿਰਫ਼ ਦਿਵਿਆਂਗਜਨਾਂ ਲਈ ਇੱਕ ਪਛਾਣ ਪੱਤਰ ਹੈ, ਸਗੋਂ ਇਹ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਜਿਵੇਂ ਪੈਨਸ਼ਨ, ਸਿਖਲਾਈ, ਰੋਜ਼ਗਾਰ ਅਤੇ ਮੈਡੀਕਲ ਸਹਾਇਤਾ ਦਾ ਲਾਭ ਲੈਣ ਲਈ ਵੀ ਜ਼ਰੂਰੀ ਹੈ । ਇਸ ਕਾਰਡ ਰਾਹੀਂ ਦਿਵਿਆਂਗਜਨਾਂ ਨੂੰ ਸਰਕਾਰੀ ਸੇਵਾਵਾਂ ਤੱਕ ਪਹੁੰਚ ਬਣਾਉਣ ਵਿੱਚ ਸਹੂਲਤ ਹੁੰਦੀ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸੇਬਿਲਟਿੀ ਸੈੱਲ ਬਣਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਨੂੰ ਸਕੀਮਾਂ ਦੇ ਲਾਭ ਦੇਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੈ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ।

Advertisement
Advertisement
Advertisement
Advertisement
Scroll to Top