Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

ਹਰ ਹਫ਼ਤੇ ਸਕੂਲੀ ਵਿਦਿਆਰਥਣਾਂ ਦੀ ਸਿਹਤ ਜਾਂਚ ਲਈ ਲਗਣਗੇ ਮੈਡੀਕਲ ਕੈਂਪ : ਡਾ. ਕਮਲਦੀਪ ਸ਼ਰਮਾ

ਹਰ ਹਫ਼ਤੇ ਸਕੂਲੀ ਵਿਦਿਆਰਥਣਾਂ ਦੀ ਸਿਹਤ ਜਾਂਚ ਲਈ ਲਗਣਗੇ ਮੈਡੀਕਲ ਕੈਂਪ : ਡਾ. ਕਮਲਦੀਪ ਸ਼ਰਮਾ

ਹਰ ਹਫ਼ਤੇ ਸਕੂਲੀ ਵਿਦਿਆਰਥਣਾਂ ਦੀ ਸਿਹਤ ਜਾਂਚ ਲਈ ਲਗਣਗੇ ਮੈਡੀਕਲ ਕੈਂਪ : ਡਾ. ਕਮਲਦੀਪ ਸ਼ਰਮਾ
ਕੈਂਸਰ ਦੀ ਰੋਕਥਾਮ ਲਈ ਮੁੱਢਲੀ ਸਕਰੀਨਿੰਗ ਅਤੇ ਡੋਰ ਟੂ ਡੋਰ ਮੁਹਿੰਮ ਚਲਾਉਣ ਦੀ ਹਦਾਇਤ
ਸਵੱਛਤਾ ਲਈ ਵਿਦਿਆਰਥਣਾਂ ਨੂੰ ਮੁਫਤ ਸੈਨੇਟਰੀ ਪੈਡ ਦਿੱਤੇ ਜਾਣਗੇ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲਾਂਚ ਹੋਵੇਗਾ ਗ੍ਰਹਿ ਲਕਸ਼ਮੀ ਪ੍ਰੋਜੈਕਟ
ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਸੰਗਰੂਰ, 10 ਫਰਵਰੀ : ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਕੂਲੀ ਵਿਦਿਆਰਥਣਾਂ ਨੂੰ ਸਿਹਤ ਸੰਭਾਲ ਅਤੇ ਸਵੱਛਤਾ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਆਪਕ ਪੱਧਰ ਤੇ ਉਪਰਾਲੇ ਕੀਤੇ ਜਾਣ ਦੀ ਲੋੜ ਹੈ । ਉਹਨਾਂ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਕੈਂਸਰ ਮਾਹਿਰਾਂ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਹਰ ਹਫਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਨਿਯਮਤ ਤੌਰ ਉੱਤੇ ਮੈਡੀਕਲ ਕੈਂਪਾਂ ਦਾ ਆਯੋਜਨ ਕਰਨ ਅਤੇ ਕੈਂਸਰ ਦੀ ਰੋਕਥਾਮ ਲਈ ਮੁਢਲੀ ਸਕਰੀਨਿੰਗ ਅਤੇ ਡੋਰ ਟੂ ਡੋਰ ਮੁਹਿੰਮ ਚਲਾਈ ਜਾਵੇ ।
ਚੇਅਰਪਰਸਨ ਨੇ ਦੱਸਿਆ ਕਿ ਸਿਹਤ ਅਤੇ ਸਵੱਛਤਾ ਸੰਭਾਲ ਦੇ ਲਈ ਜ਼ਿਲੇ ਦੇ ਸਾਰੇ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਸੈਨਟਰੀ ਪੈਡ ਮੁਫਤ ਦਿੱਤੇ ਜਾਣਗੇ । ਮੀਟਿੰਗ ਦੌਰਾਨ ਚੇਅਰਪਰਸਨ ਡਾ. ਕਮਲਦੀਪ ਸ਼ਰਮਾ ਨੇ ਦੱਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਵੱਲੋਂ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ‘ਗ੍ਰਹਿ ਲਕਸ਼ਮੀ ਪ੍ਰੋਜੈਕਟ’ ਨੂੰ ਲਾਂਚ ਕੀਤਾ ਜਾਵੇਗਾ ਜਿਸ ਤਹਿਤ ਘਰੇਲੂ ਔਰਤਾਂ ਨੂੰ ਆਪਣੇ ਹੱਥੀ ਤਿਆਰ ਕੀਤੇ ਉਤਪਾਦ ਵੇਚਣ ਲਈ ਮਿਆਰੀ ਵਪਾਰਕ ਮੰਚ ਮੁਹਈਆ ਕਰਵਾਇਆ ਜਾਵੇਗਾ । ਉਹਨਾਂ ਨੇ ਰੈਡ ਕਰਾਸ ਦੇ ਮੈਂਬਰਾਂ ਨੂੰ ਕਿਹਾ ਕਿ ਸਮੇਂ ਸਮੇਂ ‘ਤੇ ਸਿਵਲ ਹਸਪਤਾਲ ਸੰਗਰੂਰ ਦੇ ਨਾਲ ਨਾਲ ਰੈਡ ਕਰਾਸ ਦੇ ਸਿਲਾਈ ਸੈਂਟਰ, ਸ਼ਾਰਟ ਹੈਂਡ ਸੈਂਟਰ, ਬਿਊਟੀ ਪਾਰਲਰ ਸੈਂਟਰ, ਕੰਪਿਊਟਰ ਸੈਂਟਰ ਦਾ ਨਿਯਮਤ ਦੌਰਾ ਕਰਕੇ ਨਿਰੀਖਣ ਕੀਤਾ ਜਾਵੇ ਅਤੇ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top