Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:20 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਲ੍ਹਾ ਪੁਲਸ ਸੰਗਰੂਰ ਨੇ ਕੀਤੇ ਸੰਗਰੂਰ ਸ਼ਹਿਰ ਹੋਈ ਚੋਰੀ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ

ਜਿਲ੍ਹਾ ਪੁਲਸ ਸੰਗਰੂਰ ਨੇ ਕੀਤੇ ਸੰਗਰੂਰ ਸ਼ਹਿਰ ਹੋਈ ਚੋਰੀ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ

ਜਿਲ੍ਹਾ ਪੁਲਸ ਸੰਗਰੂਰ ਨੇ ਕੀਤੇ ਸੰਗਰੂਰ ਸ਼ਹਿਰ ਹੋਈ ਚੋਰੀ ਦੀ ਵਾਰਦਾਤ 24 ਘੰਟਿਆਂ ਅੰਦਰ ਟਰੇਸ
4 ਦੋਸੀ ਕਾਬੂ ਤੇ ਚੋਰੀਸ਼ੁਦਾ ਸਮਾਨ ਵੀ ਕੀਤਾ ਬ੍ਰਾਮਦ
ਸੰਗਰੂਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਸ਼ਹਿਰ ਸੰਗਰੂਰ ਵਿਖੇ ਹੋਈ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 4 ਦੋਸੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਚੋਰੀ ਸ਼ੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ।ਉਨ੍ਹਾਂ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਦੱਈ ਨੂਰਪੁਰਾ ਬਸਤੀ ਸੰਗਰੂਰ ਨੇ ਥਾਣਾ ਸਿਟੀ ਸੰਗਰੂਰ ਵਿਖੇ ਇਤਲਾਹ ਦਿੱਤੀ ਕਿ 7 ਫਰਵਰੀ 2025 ਦੀ ਰਾਤ ਨੂੰ ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਦਰਵਾਜਿਆਂ ਦੇ ਲੌਕ ਟੁੱਟੇ ਹੋਏ ਸਨ, ਸਾਰਾ ਸਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀਆਂ ਖੁੱਲੀਆਂ ਪਈਆਂ ਸਨ। ਜਿਨ੍ਹਾਂ ਵਿੱਚੋ ਕੀਮਤੀ ਸਮਾਨ ਗਾਇਬ ਸੀ, ਜਿਸ ਤੇ ਮੁਦੱਈ ਦੇ ਬਿਆਨ ਪਰ ਮੁਕੱਦਮਾ ਨੰਬਰ 32, 8 ਫਰਵਰੀ 2025 ਅ/ਧ 331 (4), 305 ਬੀ. ਐਨ. ਐਸ. ਥਾਣਾ ਸਿਟੀ ਸੰਗਰੂਰ ਬਰਖਿਲਾਫ ਨਾਮਾਲੂਮ ਵਿਅਕਤੀ/ਵਿਅਕਤੀਆਂ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ।
ਦੌਰਾਨੇ ਤਫਤੀਸ਼ ਮੁਕੱਦਮਾ ਨੂੰ ਟਰੇਸ ਕਰਨ ਲਈ ਪਲਵਿੰਦਰ ਸਿੰਘ ਚੀਮਾ, ਕਪਤਾਨ ਪੁਲਿਸ ਸੰਗਰੂਰ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਸ ਸੰਗਰੂਰ (ਡਿਟੈਕਟਿਵ) ਸੰਗਰੂਰ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੀ ਟੀਮ ਵੱਲੋਂ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ 9 ਫਰਵਰੀ 2025 ਨੂੰ 24 ਘੰਟਿਆਂ ਅੰਦਰ ਮੁੁਕੱਦਮਾ ਉਕਤ ਟਰੇਸ ਕਰਕੇ ਦੋਸ਼ੀਆਨ ਅਭਿਸ਼ੇਕ ਸਿੰਘ ਉਰਫ ਅਭੀ ਉਰਫ ਖੋਰਾ ਪੁੱਤਰ ਹਰਦੇਵ ਸਿੰਘ ਵਾਸੀ ਡਾ.ਅੰਬੇਦਕਰ ਨਗਰ ਥਾਣਾ ਸਿਟੀ ਸੰਗਰੂਰ, ਮਨਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਬਲਦੇਵ ਸਿੰਘ ਵਾਸੀ ਰਾਮਨਗਰ ਸਿਬੀਆ ਥਾਣਾ ਸਦਰ ਸੰਗਰੂਰ, ਪਰਮਜੀਤ ਸਿੰਘ ਉਰਫ ਤੋਤੀ ਪੁੱਤਰ ਗੁਰਮੀਤ ਸਿੰਘ ਵਾਸੀ ਰਾਮਨਗਰ ਸਿਬੀਆਂ ਥਾਣਾ ਸਦਰ ਸੰਗਰੂਰ ਅਤੇ ਰਜਨੀਸ਼ ਪੁੱਤਰ ਰਜੇਸ਼ ਕੁਮਾਰ ਵਾਸੀ ਸੋਹੀਆਂ ਰੋਡ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿੱਚੋਂ ਚੋਰੀਸੁਦਾ ਸਮਾਨ ਬ੍ਰਾਮਦ ਕਰਵਾਇਆ ਗਿਆ ।

Advertisement
Advertisement
Advertisement
Advertisement
Scroll to Top