Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
-ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ
ਪਟਿਆਲਾ, ਪਾਤੜਾਂ, 15 ਜੁਲਾਈ:
ਪੰਜਾਬ ਦੇ ਮਾਲ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।

ਕੇ.ਏ.ਪੀ. ਸਿਨਹਾ ਨੇ ਜ਼ਿਲ੍ਹੇ ਦੇ ਪਾਤੜਾਂ, ਬਾਦਸ਼ਾਹਪੁਰ ਅਤੇ ਹੋਰ ਖੇਤਰਾਂ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਸਡੀਐਮ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ, ਜਿੱਥੇ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਹੜ੍ਹਾਂ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ।

ਕੇ.ਏ.ਪੀ. ਸਿਨਹਾ ਨੇ ਹੜ੍ਹਾਂ ਕਾਰਨ ਬੇਘਰ ਹੋਏ ਅਤੇ ਬਾਦਸ਼ਾਪੁਰ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ ਉਭਰਨ ਦੀ ਉਮੀਦ ਪ੍ਰਗਟਾਈ।

ਵਿਸ਼ੇਸ਼ ਮੁੱਖ ਸਕੱਤਰ ਨੇ ਹੜ੍ਹਾਂ ਦੀ ਆਫ਼ਤ ਨਾਲ ਤੁਰੰਤ ਅਤੇ ਅਪਸੀ ਤਾਲਮੇਲ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸੈਨਾ, ਐਨਡੀਆਰਐਫ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਅਤੇ ਮੁੜ ਵਸੇਬਾ ਮੁਹੱਈਆ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜਲਦੀ ਤੋਂ ਜਲਦੀ ਹਾਲਾਤ ਆਮ ਵਾਂਗ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ।

ਇਸ ਮੌਕੇ, ਸਕੱਤਰ ਮਾਲ ਅਮਰਪਾਲ ਸਿੰਘ, ਏ.ਡੀ.ਸੀ. ਪੇਂਡੂ ਵਿਕਾਸ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਯੂਟੀ ਡਾ: ਅਕਸ਼ਿਤਾ ਗੁਪਤਾ, ਦਿਵਿਆ ਪੀ ਅਤੇ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ ਨਵਦੀਪ ਕੁਮਾਰ, ਡੀ.ਐਸ.ਪੀ ਗੁਰਦੀਪ ਸਿੰਘ, ਡਰੇਨੇਜ ਦੇ ਕਾਰਜਕਾਰੀ ਇੰਜਨੀਅਰ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top