Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ' ਛੁੱਟੀ ਘੋਸਿਤ ਕਰਨ ਦੀ ਮੰਗ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ' ਛੁੱਟੀ ਘੋਸਿਤ ਕਰਨ ਦੀ ਮੰਗ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ‘ ਛੁੱਟੀ ਘੋਸਿਤ ਕਰਨ ਦੀ ਮੰਗ
ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਰਿਚਾ ਗੋਇਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਤੇ ਪ੍ਰਬੰਧ ਕੀਤੇ ਜਾਣਗੇ
ਪਟਿਆਲਾ, 10 ਫ਼ਰਵਰੀ : ਨੈਸ਼ਨਲ ਸਡਿਊਡਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਹਵਾਲੇ ਨਾਲ ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਨੂੰ ਵਫ਼ਦ ਮਿਲਿਆ ਅਤੇ ਮੰਗ ਪੱਤਰ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਹਰਿਮੰਦਰ ਸਾਹਿਬ ਫੈਕਟਰੀ ਏਰੀਆ ਪਟਿਆਲਾ ਵਿਖੇ ਅਤੇ ਜਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਬੜ੍ਹੀ ਧੂਮ-ਧਾਮ ਨਾਲ ਸੰਗਤਾਂ ਵੱਲੋਂ ਮਨਾਇਆ ਜਾਂਦਾ ਹੈ ਅਤੇ ਗੁਰਪੂਰਬ ਤੋਂ ਇੱਕ ਦਿਨ ਪਹਿਲਾ ਵਿਸਾਲ ਨਗਰ ਕੀਰਤਨ ਕੱਢਿਆ ਜਾਂਦਾ ਹੈ । ਵਫ਼ਦ ਵਿੱਚ ਸ਼ਾਮਲ ਸੁਖਵਿੰਦਰ ਸਿੰਘ,ਰਾਜਨ ਭਟੌਏ, ਗੁਰਪ੍ਰੀਤ ਸਿੰਘ ਘੋਲੀ, ਨਰਿੰਦਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਜੀਤੀ, ਗੁਰਦੇਵ ਰਾਮ, ਸਤਵਿੰਦਰ ਸਿੰਘ, ਅਮਰੀਕ ਸਿੰਘ, ਰਮਨਦੀਪ ਸਿੰਘ, ਰਮਨ ਸਿੰਘ ਸਰਪੰਚ , ਧਰਮਪਾਲ ਸਿੰਘ, ਅਮਰਜੀਤ ਲਾਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਅਤੇ ਬੱਚਿਆਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਹੁੰਦਾ ਹੈ । ਇਸ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਲਿਖਿਆ ਗਿਆ ਕਿ ਨਗਰ ਕੀਰਤਨ ਨੂੰ ਮੁੱਖ ਰੱਖਦੇ ਹੋਏ ਸਕੂਲਾਂ, ਕਾਲਜਾਂ,ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਘੋਸਿਤ ਕੀਤੀ ਜਾਵੇ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦੋ ਦਿਨ 11 ਫਰਵਰੀ ਅਤੇ 12 ਫਰਵਰੀ ਨੂੰ ਸ਼ਰਾਬ ਦੀ ਵਿਕਾਰੀ ਅਤੇ ਮੀਟ ਦੀਆਂ ਦੁਕਾਨਾਂ ‘ਤੇ ਵਿਕਰੀ ਦੀ ਪਾਬੰਦੀ ਲਗਾਈ ਜਾਣ ਦੀ ਮੰਗ ਕੀਤੀ ਗਈ ਹੈ । ਵਰਨਣਯੋਗ ਹੈ ਕਿ ਜੰਲਧਰ ਸਿਵਲ ਪ੍ਰਸ਼ਾਸਨ ਨੇ ਗੁਰਪੂਰਬ ਨੂੰ ਧਿਆਨ ਵਿੱਚ ਰੱਖਦਿਆਂ ਦੋ ਦਿਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਬੰਦੀਆਂ ਹੁਕਮ ਜਾਰੀ ਕੀਤੇ ਹੋਏ ਹਨ । ਡਾਂ. ਪ੍ਰੀਤ ਯਾਦਵ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵੀ ਆਪਣੇ ਪ੍ਰਸ਼ਾਸਨਿਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਪਾਬੰਦੀਆਂ ਦੇ ਹੁਕਮ ਜਾਰੀ ਕਰਨ ਦੀ ਪਟਿਆਲਾ ਦੀਆਂ ਪ੍ਰਮੁੱਖ ਜਥੇਬੰਦੀਆਂ ਸ੍ਰੀ ਗੁਰੂ ਰਵੀਦਾਸ ਸਭਾ ਫੈਕਟਰੀ ਏਰੀਆ ਪਟਿਆਲਾ, ਗੁਰੂ ਰਵੀਦਾਸ ਨੌਜਵਾਨ ਸਭਾ, ਸ਼੍ਰੀ ਗੁਰੂ ਰਵੀਦਾਸ ਵੈਲਫੇਅਰ ਸੁਸਾਇਟੀ, ਡਾ. ਅੰਬਦੇਕਰ ਯੂਥ ਕਲੱਬ ਦੁਆਰਾ ਮੰਗ ਕੀਤੀ ਗਈ। ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਰਿਚਾ ਗੋਇਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਤੇ ਪ੍ਰਬੰਧ ਕੀਤੇ ਜਾਣਗੇ ।

Advertisement
Advertisement
Advertisement
Advertisement
Scroll to Top