Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

'ਪਟਿਆਲਾ ਹੈਰੀਟੇਜ ਫੈਸਟੀਵਲ-2025'

'ਪਟਿਆਲਾ ਹੈਰੀਟੇਜ ਫੈਸਟੀਵਲ-2025'

‘ਪਟਿਆਲਾ ਹੈਰੀਟੇਜ ਫੈਸਟੀਵਲ-2025’
ਏ. ਡੀ. ਸੀ. ਇਸ਼ਾ ਸਿੰਗਲ ਨੇ ਜਾਰੀ ਕੀਤਾ ਵਾਲੀ ਪਟਿਆਲਾ ਦੀ ਵਿਰਾਸਤੀ ਸੈਰ ਦਾ ਪੋਸਟਰ
– 14 ਫਰਵਰੀ ਨੂੰ ਪਟਿਆਲਾ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਤੋਂ ਜਾਣੂ ਕਰਵਾਏਗੀ ਹੈਰੀਟੇਜ ਵਾਕ
ਪਟਿਆਲਾ, 10 ਫਰਵਰੀ : ਪਟਿਆਲਾ ਦੇ ਏ. ਡੀ. ਸੀ. (ਜ) ਇਸ਼ਾ ਸਿੰਗਲ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ 14 ਫਰਵਰੀ ਨੂੰ ਸਵੇਰੇ 8.30 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਣ ਵਾਲੀ ਹੈਰੀਟੇਜ ਵਾਕ (ਵਿਰਾਸਤੀ ਸੈਰ) ਦਾ ਪੋਸਟਰ ਜਾਰੀ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਇਸ ਵਾਕ ਦੇ ਨੋਡਲ ਅਫ਼ਸਰ ਆਰ. ਟੀ. ਓ. ਨਮਨ ਮਾਰਕੰਨ, ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਰਵੀ ਆਹਲੂਵਾਲੀਆ ਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੀ ਮੌਜੂਦ ਸਨ । ਏ. ਡੀ. ਸੀ. ਇਸ਼ਾ ਸਿੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਇਹ ਵਿਰਾਸਤੀ ਸੈਰ ਸਾਡੀ ਨੌਜਵਾਨ ਪੀੜ੍ਹੀ ਤੇ ਆਮ ਨਾਗਰਿਕਾਂ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦੀ ਸੈਰ ਕਰਵਾਏਗੀ । ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਰੀਟੇਜ ਫੈਸਟੀਵਲ ਅਹਿਮ ਸਾਬਤ ਹੋ ਰਿਹਾ ਹੈ, ਇਸੇ ਤਹਿਤ ਹੀ ਵਿਰਾਸਤੀ ਸੈਰ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਉਲੀਕੀ ਗਈ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਫਰਵਰੀ ਨੂੰ ਪਟਿਆਲਾ ਫਾਊਂਡੇਸ਼ਨ ਦੇ ਪ੍ਰਾਜੈਕਟ ‘ਆਈ ਹੈਰੀਟੇਜ’ ਤਹਿਤ ਕਰਵਾਈ ਜਾਣ ਵਾਲੀ ਵਿਰਾਸਤੀ ਸੈਰ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕਰੇਗੀ ਤੇ ਇਸ ‘ਚ ਸ਼ਾਮਲ ਵਿਦਿਆਰਥੀਆਂ ਤੇ ਆਮ ਸ਼ਹਿਰੀਆਂ ਨੂੰ ਰਸਤੇ ‘ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ ਜਾਵੇਗਾ ।

Advertisement
Advertisement
Advertisement
Advertisement
Scroll to Top