Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਵਿਕਾਸ ਹੀਰਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਪਿੰਡ ਦੌਲਤਪੁਰ ਦਾ ਦੌਰਾ

ਐਸ. ਡੀ. ਐਮ. ਵਿਕਾਸ ਹੀਰਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਪਿੰਡ ਦੌਲਤਪੁਰ ਦਾ ਦੌਰਾ

ਐਸ. ਡੀ. ਐਮ. ਵਿਕਾਸ ਹੀਰਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਪਿੰਡ ਦੌਲਤਪੁਰ ਦਾ ਦੌਰਾ
ਐਸ. ਟੀ. ਪੀ. ਸਬੰਧੀ ਤੱਥ ਅਧਾਰਿਤ ਜਾਣਕਾਰੀ ਪਿੰਡ ਵਾਸੀਆਂ ਨਾਲ ਕੀਤੀ ਸਾਂਝੀ
ਧੂਰੀ, 8 ਫਰਵਰੀ : ਧੂਰੀ ਨੇੜਲੇ ਪਿੰਡ ਦੌਲਤਪੁਰ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ (ਐਸ. ਟੀ. ਪੀ.) ਲਈ ਜ਼ਮੀਨ ਪ੍ਰਾਪਤੀ ਦੇ ਸਮਾਜਿਕ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਵੱਲੋਂ ਨਗਰ ਕੌਂਸਲ ਧੂਰੀ ਦੇ ਕਾਰਜ ਸਾਧਕ ਅਫਸਰ ਗੁਰਿੰਦਰ ਸਿੰਘ, ਐਸ. ਡੀ. ਈ ਮਨਜੀਤ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਟੇਟ ਸੋਸ਼ਲ ਇੰਮਪੈਕਟ ਅਸੈਸਮੈਂਟ ਅਥਾਰਟੀ ਟੀਮ ਸਮੇਤ ਸਾਂਝੇ ਤੌਰ ਉੱਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿੱਚ ਮੌਕਾ ਵੇਖਿਆ ਗਿਆ ਅਤੇ ਪਿੰਡ ਵਾਸੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ । ਦੌਰਾ ਕਰਨ ਵਾਲੀ ਟੀਮ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਸੀਵਰੇਜ਼ ਟ੍ਰੀਟਮੈਂਟ ਪਲਾਂਟ ਸਬੰਧੀ ਜਾਣਕਾਰੀ ਦਿੰਦੇ ਹੋਏੇ ਦੱਸਿਆ ਕਿ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸੋਧਿਆ ਹੋਇਆ ਪਾਣੀ ਫਸਲਾਂ ਦੀ ਪੈਦਾਵਾਰ ਅਤੇ ਹੋਰ ਵਸੀਲਿਆਂ ਲਈ ਵਰਤਿਆ ਜਾ ਸਕਦਾ ਹੈ । ਇਸ ਉਪਰੰਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਸੂਦ ਵੱਲੋਂ ਸੋਸ਼ਲ ਇੰਮਪੈਕਟ ਵਿੱਚ ਦਰਜ ਤੱਥਾਂ ਬਾਰੇ ਮੁਕੰਮਲ ਤੌਰ ਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਮਨਜੀਤ ਸਿੰਘ ਐਸ. ਡੀ. ਈ. ਵੱਲੋਂ ਸੀਵਰੇਜ਼ ਪਲਾਂਟ ਤੋਂ ਬਦਬੂ ਨਾ ਫੈਲਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ । ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਨੇ ਦੱਸਿਆ ਕਿ ਜੇਕਰ ਪਿੰਡ ਦੀ ਪੰਚਾਇਤ ਕਿਸੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਕਾਰਜ ਪ੍ਰਣਾਲੀ ਨੂੰ ਦੇਖਣ ਲਈ ਅਗੇਤੇ ਤੌਰ ਉੱਤੇ ਦੌਰਾ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਨੂੰ ਸਰਕਾਰ ਦੇ ਖਰਚੇ ਉਤੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਿਖਾਇਆ ਜਾਵੇਗਾ । ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਪਿੰਡ ਵਾਸੀਆਂ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਬਾਰੇ ਤੱਥ ਅਧਾਰਿਤ ਜਾਣਕਾਰੀ ਸਾਂਝੀ ਕਰਨ ਦੇ ਉਦੇਸ਼ ਨਾਲ ਮਾਹਿਰਾਂ ਦੀ ਟੀਮ ਸਮੇਤ ਦੌਰਾ ਕੀਤਾ ਗਿਆ ਹੈ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਮਗਰੋਂ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਉਣ ਲਈ ਜ਼ਮੀਨ ਦੇਣ ਲਈ ਮੁੜ ਤੋਂ ਵਿਚਾਰ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top