Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ
ਪਟਿਆਲਾ , 8 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪਛੜੀ ਸ਼੍ਰੇਣੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਉਨਾਂ ਵੱਲੋਂ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੇ ਖ਼ੁਦ ਪੰਜ ਸਾਲ ਬਤੌਰ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਹਨ ਅਤੇ ਪਹਿਲਾਂ ਤੋਂ ਹੀ ਉਨਾਂ ਵੱਲੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤਾ ਜਾਵੇ ਤਾਂ ਜੋ ਇਸ ਦਾ ਕਾਨੂੰਨਨ ਤੌਰ ਤੇ ਵਿਧੀ ਵਿਧਾਨ ਤਿਆਰ ਕੀਤਾ ਜਾ ਸਕੇ । ਕਿਉਂਕਿ ਹੁਣ ਸਰਕਾਰਾਂ ਆਪਣੀ ਮਰਜ਼ੀ ਮੁਤਾਬਕ ਕਿਸੇ ਨੂੰ ਵੀ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਲਗਾ ਸਕਦੇ ਹਨ ਤੇ ਉਤਾਰ ਸਕਦੇ ਹਨ, ਇਸ ਲਈ ਜੇਕਰ ਸੰਵਿਧਾਨਿਕ ਦਰਜਾ ਇਸ ਕਮਿਸ਼ਨ ਨੂੰ ਮਿਲਦਾ ਹੈ ਤਾਂ ਪੂਰੀ ਕਾਨੂੰਨੀ ਪ੍ਰਕਿਰਿਆ ਮੁਤਾਬਕ ਇਸ ਨੂੰ ਚਲਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਦੇਸ਼ ਦੇ ਹਰ ਸਟੇਟ ਵਿੱਚ ਇਹ ਕਮਿਸ਼ਨ ਕਾਰਜਸ਼ੀਲ ਹੈ ।
ਪੰਜਾਬ ਵਿੱਚ ਇਸ ਨੂੰ ਸੰਵਿਧਾਨਿਕ ਦਰਜਾ ਅਜੇ ਤੱਕ ਨਹੀਂ ਦਿੱਤਾ ਗਿਆ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕੇਂਦਰ ਦੀ ਤਰਜ ਤੇ ਰਾਸ਼ਟਰੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਪ੍ਰਦਾਨ ਕੀਤਾ ਜਾਵੇ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਪੰਜਾਬ ਦੇ ਸਪੀਕਰ ਨੂੰ ਚਿੱਠੀ ਲਿਖਣਗੇ । ਉਹਨਾਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਦਲਿਤ, ਪਛੜੀਆਂ ਸ਼੍ਰੇਣੀਆਂ ਆਰਥਿਕ ਮਦਹਾਲੀ ਦਾ ਸ਼ਿਕਾਰ ਹਨ ।

Advertisement
Advertisement
Advertisement
Advertisement
Scroll to Top