Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਈ. ਟੀ. ਟੀ. ਅਧਿਆਪਕ ਤੇ ਹੋਏ ਹਮਲੇ ਦੇ ਸੰਬੰਧ ਚ ਐੱਸ. ਐੱਸ. ਪੀ. ਪਟਿਆਲਾ ਨਾਲ ਅਧਿਆਪਕ ਵਫ਼ਦ ਨੇ ਕੀਤੀ ਮੀਟਿੰਗ

ਈ. ਟੀ. ਟੀ. ਅਧਿਆਪਕ ਤੇ ਹੋਏ ਹਮਲੇ ਦੇ ਸੰਬੰਧ ਚ ਐੱਸ. ਐੱਸ. ਪੀ. ਪਟਿਆਲਾ ਨਾਲ ਅਧਿਆਪਕ ਵਫ਼ਦ ਨੇ ਕੀਤੀ ਮੀਟਿੰਗ

ਈ. ਟੀ. ਟੀ. ਅਧਿਆਪਕ ਤੇ ਹੋਏ ਹਮਲੇ ਦੇ ਸੰਬੰਧ ਚ ਐੱਸ. ਐੱਸ. ਪੀ. ਪਟਿਆਲਾ ਨਾਲ ਅਧਿਆਪਕ ਵਫ਼ਦ ਨੇ ਕੀਤੀ ਮੀਟਿੰਗ
ਪਟਿਆਲਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ ‘ਚ ਇੱਕ ਅਧਿਆਪਕ ਵਫਦ ਵੱਲੋਂ ਐੱਸ. ਐੱਸ. ਪੀ. ਪਟਿਆਲਾ ਨਾਨਕ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਜਾਨਲੇਵਾ ਹਮਲੇ ਦੇ ਸ਼ਿਕਾਰ ਈਟੀਟੀ ਅਧਿਆਪਕ ਸਤਵੀਰ ਚੰਦ ਦੇ ਮਾਮਲੇ ਵਿੱਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦਾ ਮੁੱਦਾ ਰੱਖਦਿਆਂ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਕੇ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ, ਜਿਹਨਾਂ ਇਸ ਘਟਨਾ ਦੀ ਨਿਰਪੱਖ ਜਾਂਚ ਐੱਸ. ਪੀ. (ਸਿਟੀ) ਤੋਂ ਕਰਵਾਉਣ ਦਾ ਭਰੋਸਾ ਦਿੱਤਾ। ਗੌਰਤਲਬ ਹੈ ਕਿ ਲੰਘੇ ਕੱਲ ਅਧਿਆਪਕਾਂ ਦਾ ਵਫਦ ਡੀ. ਆਈ. ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੂੰ ਮਿਲਿਆ ਸੀ ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਜੀ. ਓ. ਐੱਸ.,ਪੁਲਸ ਲਾਈਨ ਵਿੱਚ ਇਹ ਮੀਟਿੰਗ ਹੋਈ ਹੈ । ਮੀਟਿੰਗ ਵਿੱਚ ਸ਼ਾਮਲ ਅਧਿਆਪਕ ਆਗੂਆਂ ਹਰਵਿੰਦਰ ਰੱਖੜਾ, ਪਰਮਜੀਤ ਸਿੰਘ ਨੇ ਦੱਸਿਆ ਕਿ ਸਤਵੀਰ ਚੰਦ ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਫੜਨ ਲਈ ਪਾਤੜਾਂ ਪੁਲਸ ਵੱਲੋਂ ਕੋਈ ਗੰਭੀਰਤਾ ਨਾ ਦਿਖਾਉਣਾ ਅਤੇ ਪੀੜਤ ਅਧਿਆਪਕ ਦੀ ਗੁਰਦਾਸਪੁਰ ਵਿਖੇ ਕੀਤੀ ਜਬਰੀ ਬਦਲੀ ਸੱਤਾਧਾਰੀ ਧਿਰ ਦੇ ਸਿਆਸੀ ਦਬਾਅ ਅਧੀਨ ਕੀਤੀ ਕਾਰਵਾਈ ਹੈ । ਸਕੂਲ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਿਤ ਪ੍ਰਾਇਮਰੀ ਅਧਿਆਪਕ ਖਿਲਾਫ ਹੋ ਰਹੀ ਇਸ ਦੋਹਰੀ ਧੱਕੇਸ਼ਾਹੀ ਖਿਲਾਫ ਅਧਿਆਪਕਾਂ ਵਿੱਚ ਤਿੱਖਾ ਰੋਸ ਹੈ ਜਿਸ ਤਹਿਤ ਪਾਤੜਾਂ ਤਹਿਸੀਲ ਵਿੱਚ ਪ੍ਰਸ਼ਾਸਨ ਅਤੇ ਆਪ ਸਰਕਾਰ ਖਿਲਾਫ ਪਿਛਲੇ ਦਿਨੀਂ ਵੱਡਾ ਮੁਜ਼ਾਹਰਾ ਵੀ ਹੋਇਆ ਹੈ । ਅਧਿਆਪਕ ਆਗੂਆਂ ਜਸਪਾਲ ਖਾਂਗ, ਕੰਵਲ ਨੈਣ ਅਤੇ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਨਿਆਂ ਮਿਲਣਾ ਯਕੀਨੀ ਬਣਾਉਣ ਲਈ ਅਧਿਆਪਕ ਜੱਥੇਬੰਦੀਆਂ ਵੱਲੋਂ ਜਿੱਥੇ ਉੱਚ ਪੁਲਸ ਅਧਿਕਾਰੀਆਂ ਨੂੰ ਮਿਲਿਆ ਜਾ ਰਿਹਾ ਹੈ, ਉੱਥੇ ਅਗਲੇ ਦਿਨਾਂ ਵਿੱਚ ਬੇਬੁਨਿਆਦ ਦੋਸ਼ਾਂ ਦੇ ਅਧਾਰ ਤੇ ਬਿਨਾਂ ਕੋਈ ਪੜਤਾਲ ਕੀਤੀਆਂ ਜਬਰੀ ਬਦਲੀ ਕਰਨ ਵਾਲੇ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨੂੰ ਵੀ ਮਿਲਿਆ ਜਾਵੇਗਾ ਅਤੇ ਬਦਲੀ ਫੌਰੀ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ । ਪੀੜਤ ਅਧਿਆਪਕ ਨੂੰ ਇਨਸਾਫ ਦਿਵਾਉਣ ਅਤੇ ਬਦਲੀ ਰੱਦ ਕਰਵਾਉਣ ਲਈ ਸਾਂਝੀ ਮੀਟਿੰਗ ਕਰਕੇ ਜਲਦ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਅਤਿੰਦਰ ਪਾਲ ਸਿੰਘ, ਭੀਮ ਸਿੰਘ, ਗੁਰਜੀਤ ਘੱਗਾ, ਬਲਜਿੰਦਰ ਸਿੰਘ, ਸਤਵੀਰ ਚੰਦ, ਕ੍ਰਿਸ਼ਨ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top