Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਤੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਸੁਖਮਨੀ ਸੇਵਾ ਸੁਸਾਇਟੀਆਂ ਨੇ ਮਨਾਇਆ

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਤੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਸੁਖਮਨੀ ਸੇਵਾ ਸੁਸਾਇਟੀਆਂ ਨੇ ਮਨਾਇਆ

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਤੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਸੁਖਮਨੀ ਸੇਵਾ ਸੁਸਾਇਟੀਆਂ ਨੇ ਮਨਾਇਆ
ਅੰਮ੍ਰਿਤਸਰ : ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਦਰਜਨ ਤੋਂ ਵੱਧ ਸੁਖਮਨੀ ਸੇਵਾ ਸੋਸਾਇਟੀਆਂ ਦੀਆਂ ਬੀਬੀਆਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ । ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ, ਬੀਬੀਆਂ ਨੇ ਸਮੂਹਕ ਤੌਰ ਤੇ ਗੁਰੂ ਨਾਨਕ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ । ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਮੂਹ ਸੋਸਾਇਟੀਆਂ ਦੀਆਂ ਬੀਬੀਆਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਵਪੂਰਤ ਸ਼ਬਦਾਂ ‘ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪਰਬ ਅਤੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਨੇ ਗੁਰਬਾਣੀ ਸ਼ਬਦਾਂ ਦਾ ਮਨੋਹਰ ਕੀਰਤਨ ਕੀਤਾ । ਇਸ ਮੌਕੇ ਮਾਤਾ ਸੁਲਖਣੀ ਜੀ ਇਸਤਰੀ ਸਤਿ ਸੰਗਿ ਸਭਾ ਬਟਾਲਾ ਤੋਂ ਬੀਬੀ ਦਰਸ਼ਨ ਕੌਰ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ ਤੋਂ ਬੀਬੀ ਗੁਰਚਰਨ ਕੌਰ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਦਮਦਮਾ ਸਾਹਿਬ ਤੋਂ ਬੀਬੀ ਰਜਿੰਦਰ ਕੌਰ, ਬੀਬੀ ਸੁਖਜੀਤ ਕੌਰ, ਮਾਤਾ ਭਾਨੀ ਜੀ ਸੁਖਮਨੀ ਸੁਸਾਇਟੀ ਜੈ ਸਿੰਘ ਚੌਂਕ ਬੀਬੀ ਮਨਜੀਤ ਕੌਰ, ਬੇਬੇ ਨਾਨਕੀ ਇਸਤਰੀ ਸਤਿ ਸੰਗ ਸਭਾ ਗੁਰਦੁਆਰਾ ਸਿੰਘ ਸਭਾ ਕਲੂ ਦਾ ਅਖਾੜਾ ਤੋਂ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਰੋਜ਼ੀ, ਬੀਬੀ ਨਰਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਬਲਬੀਰ ਕੌਰ, ਬੀਬੀ ਗੁਰਮੀਤ ਕੌਰ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੇ ਵੱਖ-ਵੱਖ ਗੁਰਬਾਣੀ ਸ਼ਬਦ ਗਾਇਨ ਕਰਕੇ ਵਧਾਈ ਦਿੱਤੀ। ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਕੀਤੀ ।

Advertisement
Advertisement
Advertisement
Advertisement
Scroll to Top