Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:46 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਕੀਤੇ ਗਏ ਸਲਾਘਾਯੋਗ ਕੰਮਾਂ ਕਰਕੇ ਜਿਲ੍ਹਾ ਵਿਖੇ ਤਾਇਨਾਤ

ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਕੀਤੇ ਗਏ ਸਲਾਘਾਯੋਗ ਕੰਮਾਂ ਕਰਕੇ ਜਿਲ੍ਹਾ ਵਿਖੇ ਤਾਇਨਾਤ

ਜ਼ਿਲ੍ਹਾ ਪੁਲਸ ਸੰਗਰੂਰ ਵੱਲੋਂ ਕੀਤੇ ਗਏ ਸਲਾਘਾਯੋਗ ਕੰਮਾਂ ਕਰਕੇ ਜਿਲ੍ਹਾ ਵਿਖੇ ਤਾਇਨਾਤ
ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਡੇ ਪੱਧਰ ਤੇ ਕੀਤਾ ਗਿਆ ਸਨਮਾਨਤ
ਸੰਗਰੂਰ : ਮਨਦੀਪ ਸਿੰਘ ਸਿੱਧੂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਸਰਤਾਜ ਸਿੰਘ ਚਾਹਲ IPS, ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੀ ਕਮਾਂਡ ਹੇਠ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਸ਼ਾਨਦਾਰ ਪੁਲਸ ਸੇਵਾਵਾਂ ਨਿਭਾਉਣ ਸਬੰਧੀ 11 ਗਜਟਿਡ ਅਫਸਰਾਨ ਨੂੰ ਐਪਰੀਸ਼ੀਏਸ਼ਨ ਲੈਟਰ, 72 ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ. ਜੀ. ਪੀ. ਡਿਸਕਾਂ, 1800 ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਰਜਾ ਪਹਿਲਾ ਸਮੇਤ 21,00,000/ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ IPS ਅਤੇ ਸਰਤਾਜ ਸਿੰਘ ਚਾਹਲ IPS, ਐਸ. ਐਸ. ਪੀ. ਸੰਗਰੂਰ ਨੇ ਕਿਹਾ ਕਿ ਸਾਡੇ ਅਧਿਕਾਰੀ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ ਜੋ ਕਿ ਪੂਰੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਲੋਕਾਂ ਦੀ ਸੇਵਾ ਵਿੱਚ 24 ਘੰਟੇ ਜੁਟੇ ਰਹਿੰਦੇ ਹਨ । ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਚੌਕਸੀ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਗੈਰ ਸਮਾਜਿਕ ਅਨਸਰਾਂ ਨੂੰ ਠੱਲ ਪਾਉਣ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਇਹਨਾਂ ਵੱਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਵਿੱਚ ਹੋਰ ਵੀ ਤਨਦੇਹੀ ਨਾਲ ਆਪਣਾ ਯੋਗਦਾਨ ਪਾਈ ਜਾਣ ਦੀ ਲੋੜ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ ਅਤੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਦਾ ਸਹੀ ਇਲਾਜ ਕਰਵਾਇਆ ਜਾ ਸਕੇ । ਇਸ ਮੌਕੇ ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ IPS ਨੇ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ IPS ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਸੰਗਰੂਰ ਪੁਲਸ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਹੋਰ ਵੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਾਲ-ਨਾਲ ਪਬਲਿਕ ਦੀਆਂ ਮੁਸ਼ਕਲਾਂ ਦਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਅਦਾਰ ਤੇ ਹੱਲ ਕਰਨ ਅਤੇ ਪਬਲਿਕ ਨਾਲ ਚੰਗਾ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top