ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਚ ਭਰਤੀ ਵਾਸਤੇ ਬਣਾਈ ਗਈ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਪਾਰਟੀ ’ਚ ਭਰਤੀ ਖੁਦ ਸ਼ੁਰੂ ਕਰਨ ਲਈ ਆਖਿਆ

ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਚ ਭਰਤੀ ਵਾਸਤੇ ਬਣਾਈ ਗਈ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਪਾਰਟੀ ’ਚ ਭਰਤੀ ਖੁਦ ਸ਼ੁਰੂ ਕਰਨ ਲਈ ਆਖਿਆ
ਅੰਮ੍ਰਿਤਸਰ : ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ’ਚ ਭਰਤੀ ਵਾਸਤੇ ਬਣਾਈ ਗਈ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਅਕਾਲ ਤਖ਼ਤ ਦੇ ਆਦੇਸ਼ਾਂ ਮੁਤਾਬਕ ਪਾਰਟੀ ’ਚ ਭਰਤੀ ਖੁਦ ਸ਼ੁਰੂ ਕਰਨ ਲਈ ਆਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਜਿਥੇ ਅਕਾਲ ਤਖ਼ਤ ਦੇ ਆਦੇਸ਼ਾਂ ਤੋਂ ਭੱਜਿਆ ਹੈ ਉਥੇ ਇਸਨੂੰ ਭਗੌੜਾ ਦਲ ਕਰਾਰ ਵੀ ਦਿੱਤਾ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ਬੋਗਸ ਹੈ ਅਤੇ ਬੋਗਸ ਮੈਂਬਰਾਂ ਨੂੰ ਪਾਰਟੀ ਵਿੱਚ ਭਰਤੀ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਸਿਰਫ਼ 18 ਲੱਖ ਵੋਟਾਂ ਪਈਆਂ ਸਨ ਅਤੇ ਹੁਣ ਭਰਤੀ ਦੀ ਗਿਣਤੀ 35 ਲੱਖ ਦਿਖਾਈ ਜਾ ਰਹੀ ਹੈ ਜੋ ਬਿਲਕੁਲ ਬੋਗਸ ਹੈ । ਸਿਆਸਤ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਧਰਮ ਦੇ ਵਿਦਿਆਰਥੀ ਹਨ ਪਰ ਜੇ ਸ਼੍ਰੋਮਣੀ ਅਕਾਲੀ ਦਲ ਨੇ ਮਜਬੂਰ ਕੀਤਾ ਤਾਂ ਉਹ ਸਿਆਸੀ ਪਿਚ ’ਤੇ ਵੀ ਆਉਣ ਲਈ ਤਿਆਰ ਹੋਣਗੇ। ਬੀਤੇ ਕੱਲ ਸੱਤ ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਦਾ ਜਿ਼ਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਾ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਬਾਅਦ ਵਿੱਚ ਸ੍ਰੀ ਭੂੰਦੜ ਨੇ ਆਖਿਆ ਕਿ ਉਨ੍ਹਾਂ ਨੂੰ ਕੋਈ ਸੱਦਾ ਹੀ ਨਹੀਂ ਮਿਲਿਆ ਹੈ । ਉਹਨਾਂ ਕਿਹਾ ਕਿ ਇਹ ਗੁਮਰਾਹ ਕਰਨ ਵਾਲੀ ਕਾਰਵਾਈ ਹੈ ਕਿਉਂਕਿ ਭੂੰਦੜ ਨੂੰ ਇਸ ਮਾਮਲੇ ਵਿੱਚ ਸੱਦਾ ਦੇਣ ਦੀ ਲੋੜ ਹੀ ਨਹੀਂ ਸੀ । ਉਨ੍ਹਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਨੂੰ ਆਪਣੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨੀ ਚਾਹੀਦੀ ਹੈ ।
