Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਆਰ. ਆਈ. ਨੇ ਹਵਾਈ ਅੱਡੇ ਤੋਂ ਤਿੰਨ ਈਰਾਨੀ ਨਾਗਰਿਕਾਂ ਤੋਂ ਬਰਾਮਦ ਕੀਤਾ ਸੋਨਾ

ਡੀ. ਆਰ. ਆਈ. ਨੇ ਹਵਾਈ ਅੱਡੇ ਤੋਂ ਤਿੰਨ ਈਰਾਨੀ ਨਾਗਰਿਕਾਂ ਤੋਂ ਬਰਾਮਦ ਕੀਤਾ ਸੋਨਾ

ਡੀ. ਆਰ. ਆਈ. ਨੇ ਹਵਾਈ ਅੱਡੇ ਤੋਂ ਤਿੰਨ ਈਰਾਨੀ ਨਾਗਰਿਕਾਂ ਤੋਂ ਬਰਾਮਦ ਕੀਤਾ ਸੋਨਾ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਨੇ ਹਵਾਈ ਅੱਡੇ (ਸੀ. ਐਸ. ਐਮ. ਆਈ. ਏ.) ਤੋਂ 7.143 ਕਿਲੋ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਤਿੰਨ ਈਰਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਜ਼ਬਤ ਕੀਤੇ ਗਏ ਸੋਨੇ ਦੀ ਕੀਮਤ 6.28 ਕਰੋੜ ਰੁਪਏ ਦੱਸੀ ਗਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਡੀ. ਆਰ. ਆਈ. ਨੂੰ ਸੂਚਨਾ ਮਿਲੀ ਸੀ ਕਿ ਦੁਬਈ ਤੋਂ ਆਉਣ ਵਾਲੇ ਕੁਝ ਯਾਤਰੀ ਵੱਡੀ ਮਾਤਰਾ `ਚ ਸੋਨੇ ਦੀ ਤਸਕਰੀ ਕਰ ਰਹੇ ਹਨ ਤੇ ਇਸ ਆਧਾਰ `ਤੇ ਛੱਤਰਪਤੀ ਸਿ਼ਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਅਧਿਕਾਰੀਆਂ ਨੇ ਇਨ੍ਹਾਂ ਯਾਤਰੀਆਂ ਨੂੰ ਰੋਕ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਤੇ ਸਾਮਾਨ ਦੀ ਜਾਂਚ ਕਰਨ `ਤੇ ਸੋਨੇ ਦੇ 7 ਬਿਸਕੁਟ ਮਿਲੇ, ਜਿਨ੍ਹਾਂ ਦਾ ਵਜ਼ਨ 1-1 ਕਿਲੋ ਸੀ । ਇਸ ਤੋਂ ਇਲਾਵਾ ਇੱਕ ਵਿਦੇਸ਼ੀ ਬਣਿਆ ਸੋਨੇ ਦਾ ਟੁੱਕੜਾ ਵੀ ਬਰਾਮਦ ਹੋਇਆ ਜੋ ਕੱਪੜਿਆਂ ਦੇ ਹੇਠਾਂ ਕਮਰ ਦੇ ਬੈਗ ਵਿੱਚ ਛੁਪਾਇਆ ਹੋਇਆ ਸੀ । ਤਿੰਨੋਂ ਮੁਲਜ਼ਮਾਂ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਕਸਟਮ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁੱਛਗਿੱਛ ਦੌਰਾਨ ਅਧਿਕਾਰੀਆਂ ਨੂੰ ਤਸਕਰੀ ਦੇ ਨੈੱਟਵਰਕ ਨਾਲ ਜੁੜੀ ਅਹਿਮ ਜਾਣਕਾਰੀ ਮਿਲੀ, ਜਿਸ ਦੇ ਆਧਾਰ `ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਮੁੰਬਈ ਅਤੇ ਹੋਰ ਵੱਡੇ ਹਵਾਈ ਅੱਡਿਆਂ `ਤੇ ਸੋਨੇ ਦੀ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤਸਕਰ ਅਕਸਰ ਦੁਬਈ, ਖਾੜੀ ਦੇਸ਼ਾਂ ਅਤੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਤੋਂ ਸੋਨਾ ਲਿਆਉਂਦੇ ਹਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਢੰਗ ਨਾਲ ਵੇਚਦੇ ਹਨ ।

Advertisement
Advertisement
Advertisement
Advertisement
Scroll to Top