Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 3:42 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ 'ਮਲਹਾਰ ਉਤਸਵ' ਦੀ ਸਮਾਪਤੀ

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ 'ਮਲਹਾਰ ਉਤਸਵ' ਦੀ ਸਮਾਪਤੀ

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ
ਪਟਿਆਲਾ, 15 ਫਰਵਰੀ : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਬਸੰਤ ਰੁੱਤ ਦੇ ਖ਼ੂਬਸੂਰਤ ਰੰਗਾਂ ਨੂੰ ਸਮਰਪਿਤ ਤਿੰਨ ਰੋਜ਼ਾ ‘ਮਲਹਾਰ’ ਉਤਸਵ ਆਯੋਜਿਤ ਕੀਤਾ ਗਿਆ । ਇਸ ਉਤਸਵ ਦਾ ਮੁੱਖ ਉਦੇਸ਼ ਕਾਲਜ ਵਿਦਿਆਰਥੀਆਂ ਦੀ ਬੌਧਿਕ ਪ੍ਰਤਿਭਾ ਅਤੇ ਸਿਰਜਨਾਤਮਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਲਈ ਵੱਖੋ-ਵੱਖਰੇ ਪਲੇਟਫ਼ਾਰਮਾਂ ਅਤੇ ਗਤੀਵਿਧੀਆਂ ਪ੍ਰਦਾਨ ਕਰਵਾਉਣਾ ਸੀ । ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬਹੁ-ਪੱਧਰੀ ਮੁਕਾਬਲਿਆਂ ਅਤੇ ਮਨੋਵਿਗਿਆਨ ਅਧਾਰਿਤ ਖੇਡਾਂ ਵਿੱਚ ਭਾਗ ਲੈਣ ਦੇ ਨਾਲ-ਨਾਲ ਸਿੱਖਣ ਦੇ ਵਿਲੱਖਣ ਢੰਗ-ਤਰੀਕਿਆਂ ਵਿੱਚ ਹਿੱਸਾ ਲਿਆ । ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਉੱਚ-ਸਿੱਖਿਆ ਮੁਕਾਬਲਿਆਂ ਅਤੇ ਰੋਜ਼ਗਾਰ ਲਈ ਟਰੇਨਿੰਗ ਦੇਣ ਵਾਲੀ ਪ੍ਰਸਿੱਧ ਸੰਸਥਾ ਵਰਧਮਾਨ ਵੱਲੋਂ ਸਪਾਂਸਰ ਕੀਤਾ ਗਿਆ । ਇਸ ਪ੍ਰੋਗਰਾਮ ਵਿੱਚ ਮੁੱਖ-ਮਹਿਮਾਨ ਵਜੋਂ ਡਾ. ਰਾਜਦੀਪ ਸਿੰਘ, ਚੇਅਰਮੈਨ, ਪਲੇਅ ਵੇਅ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਨੇ ਸ਼ਿਰਕਤ ਕੀਤੀ ।

ਇਸ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆ ਕਾਲਜ ਪ੍ਰਿੰਸੀਪਲ ਡਾ.ਨੀਰਜ ਗੋਇਲ ਨੇ ਸੋਸ਼ਲ ਸਾਇੰਸਿਜ਼ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਬੌਧਿਕ ਅਤੇ ਮਨੋਵਿਗਿਆਨਕ ਵਿਕਾਸ ਵਿੱਚ ਅਜਿਹੇ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦਾ ਅਹਿਮ ਰੋਲ ਹੁੰਦਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਪੂਰਵਕ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਪ੍ਰੋਗਰਾਮ ਵਿੱਚ ਮੁੱਖ-ਮਹਿਮਾਨ ਵਜੋਂ ਪਹੁੰਚੇ ਡਾ. ਰਾਜਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਤਿਆਰ ਤੇ ਪ੍ਰਸਤੁਤ ਕੀਤੀਆਂ ਸਭਿਆਚਾਰਕ ਅਤੇ ਵਿੱਦਿਅਕ ਮੁਕਾਬਲਿਆਂ ਦੀ ਭਰਪੂਰ ਸ਼ਲਾਘਾ ਕੀਤੀ । ਉਹਨਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਿਰਜਨਾਤਮਕ ਰੁਚੀਆਂ ਦੇ ਵਿਕਾਸ ਲਈ ਜ਼ਰੂਰੀ ਹਨ । ਇਸ ਪ੍ਰੋਗਰਾਮ ਦਾ ਪਹਿਲਾ ਦਿਨ ਮਨੋਵਿਗਿਆਨਕ ਟੈੱਸਟਾਂ ਅਤੇ ਮੁਕਾਬਲਿਆਂ ਨੂੰ ਸਮਰਪਿਤ ਸੀ, ਜਿਸ ਵਿੱਚ 150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਦੌਰਾਨ ਜਿੱਥੇ ਵਿਦਿਆਰਥੀਆਂ ਵਿੱਚ ਡਿਪਰੈਸ਼ਨ ਦੇ ਕਾਰਨਾਂ ਨੂੰ ਲੱਭਣ ਲਈ ਮਨੋਵਿਗਿਆਨਕ ਟੈੱਸਟ ਕੀਤੇ ਗਏ ਉੱਥੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੌਂਸਲਿੰਗ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਪੱਧਰ ਦਾ ਮੁਲਾਂਕਣ ਵੀ ਕੀਤਾ ਗਿਆ ਜਿਸ ਦਾ ਬਹੁਤ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਫ਼ਾਇਦਾ ਮਿਲਿਆ ।

ਇਸ ਪ੍ਰੋਗਰਾਮ ਦੇ ਦੂਜੇ ਦਿਨ ਕਰਵਾਏ ਫ਼ੋਟੋਗਰਾਫੀ ਅਤੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ-ਪੂਰਵਕ ਭਾਗ ਲਿਆ।ਫ਼ੋਟੋਗਰਾਫੀ ਮੁਕਾਬਲੇ ਦਾ ਮੁੱਖ ਥੀਮ ‘ਸਮਾਜ, ਸੱਭਿਆਚਾਰ ਅਤੇ ਕੰਮ ਦੇ ਹਾਲਾਤ’ ਸੀ ਜਿਸ ਵਿੱਚ ਵਿਦਿਆਰਥੀਆਂ ਨੇ ਮਿਹਨਤਕਸ਼ ਵਰਗ ਦੇ ਕੰਮ-ਕਾਜ ਦੀਆਂ ਸਥਿਤੀਆਂ ਨੂੰ ਦਰਸਾਉਂਦੀਆਂ ਫ਼ੋਟੋਆਂ ਖਿੱਚੀਆਂ । ਇਸੇ ਤਰ੍ਹਾਂ ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਗਲੋਬਲ ਸਿਆਸਤ ਤੋਂ ਸਥਾਨਕ ਸਰਕਾਰਾਂ ਤੱਕ ਸਿਆਸੀ ਸਮੀਕਰਨਾਂ, ਭ੍ਰਿਸ਼ਟਾਚਾਰ, ਮੀਡੀਆ ਦੀ ਕਾਰਜ-ਸ਼ੈਲੀ ਅਤੇ ਮੌਜੂਦਾ ਦੌਰ ਵਿੱਚ ਸਮਾਜਿਕ-ਆਰਥਿਕ ਅਤੇ ਸਭਿਆਚਾਰਕ ਮੁੱਦਿਆਂ ਨਾਲ ਸਬੰਧਿਤ ਪੋਸਟਰ ਅਤੇ ਕੈਰੀ-ਕੇਚਰਜ਼ ਤਿਆਰ ਕੀਤੇ । ਇਸ ਪ੍ਰੋਗਰਾਮ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਭਜੋਤ ਕੌਰ ਨੇ ਜਿੱਤਿਆ ਅਤੇ ਦੂਜਾ ਸਥਾਨ ਰਮਨਜੋਤ ਕੌਰ, ਨੂਪਰ ਠਾਕਰ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਹਾਸਲ ਕੀਤਾ ।

ਇਸੇ ਤਰ੍ਹਾਂ ਵਿਦਿਆਰਥੀ ਹਰਮਨ ਸਿੰਘ ਅਤੇ ਹਰਿੰਦਰ ਸਿੰਘ ਨੇ ਸੈਲਫੀ ਮੁਕਾਬਲੇ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦ ਕਿ ਜੋਨਿਤਾ ਅਤੇ ਗੋਵਿੰਦ ਸਿੰਘ ਦੂਜੀ ਪੁਜ਼ੀਸ਼ਨ ਤੇ ਰਹੇ । ਇਸੇ ਤਰ੍ਹਾਂ ਫ਼ੋਟੋਗਰਾਫੀ ਮੁਕਾਬਲੇ ਵਿਚ ਅਨੁਸ਼ਕਾ ਪਹਿਲੇ ਸਥਾਨ ਤੇ ਰਹੀ ਜਦਕਿ ਏਕਮਪ੍ਰੀਤ ਕੌਰ ਅਤੇ ਗੌਰਵ ਸ਼ਰਮਾ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਜਿੱਤਿਆ । ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਆਯੋਜਿਤ ਪਤੰਗ ਉਡਾਉਣ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਭੁਪਿੰਦਰ ਸਿੰਘ, ਜੈ ਦੀਪ ਢਿੱਲੋਂ ਅਤੇ ਭਰਤ ਦੀ ਟੀਮ ਨੇ ਹਾਸਲ ਕੀਤਾ ਜਦਕਿ ਦਿਸ਼ਾਂਤ, ਸੂਰਜ ਅਤੇ ਮੁਹੰਮਦ ਉਵੀਸ ਦੀ ਟੀਮ ਦੂਜੇ ਸਥਾਨ ਤੇ ਰਹੀ । ਇਹਨਾਂ ਮੁਕਾਬਲਿਆਂ ਦੌਰਾਨ ਜੱਜਾਂ ਦੀ ਭੂਮਿਕਾ ਡਾ. ਦੀਪਿਕਾ ਸਿੰਗਲਾ, ਡਾ. ਵੀਨੂ ਜੈਨ, ਡਾ. ਸੁਖਦੇਵ ਸਿੰਘ, ਡਾ. ਰਾਜੀਵ ਸ਼ਰਮਾ ਅਤੇ ਡਾ. ਰੋਹਿਤ ਨੇ ਨਿਭਾਈ ।

ਇਸ ਪ੍ਰੋਗਰਾਮ ਦੇ ਤੀਜੇ ਦਿਨ ਪਤੰਗ ਉਡਾਉਣ ਅਤੇ ਸੈਲਫੀ ਖਿੱਚਣ ਦੇ ਖ਼ੂਬਸੂਰਤ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਕਾਲਜ ਦਾ ਕੈਂਪਸ ਬਹੁਤ ਸਾਰੇ ਰੰਗ-ਬਿਰੰਗੇ ਪਤੰਗਾਂ ਅਤੇ ਵਿਦਿਆਰਥੀਆਂ ਦੇ ਖ਼ੁਸ਼ੀ ਭਰੇ ਚਿਹਰਿਆਂ ਨਾਲ ਚਮਕ ਉੱਠਿਆ। ਇਸ ਪ੍ਰੋਗਰਾਮ ਦੀ ਸਮਾਪਤੀ ਤੇ ਵਿਦਿਆਰਥੀਆਂ ਵੱਲੋਂ ਡਾ.ਹਬੀਬ ਦੇ ਨਿਰਦੇਸ਼ਾਂ ਅਧੀਨ ਸਭਿਆਚਾਰਕ ਪ੍ਰਸਤੁਤੀਆਂ ਦੀ ਪੇਸ਼ਕਾਰੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਅਮੀਰ ਵਿਰਸੇ ਲੋਕ-ਧਾਰਾ ਨਾਲ ਜੁੜੇ ਗੀਤਾਂ, ਨਾਚਾਂ ਅਤੇ ਕਵਿਤਾਵਾਂ ਨੇ ਸਾਰਿਆਂ ਦਾ ਦਿਲ ਜਿੱਤ ਲਿਆ । ਪ੍ਰੋਗਰਾਮ ਦੀ ਸਮਾਪਤੀ ਤੇ ਮੁੱਖ-ਮਹਿਮਾਨ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ । ਇਸ ਮੌਕੇ ਤੇ ਧੰਨਵਾਦ ਦਾ ਮਤਾ ਕਾਲਜ ਦੇ ਵਾਈਸ-ਪ੍ਰਿੰਸੀਪਲ ਪ੍ਰੋ.ਜਸਵੀਰ ਕੌਰ ਵੱਲੋਂ ਪੇਸ਼ ਕੀਤਾ ਗਿਆ । ਇਸ ਪ੍ਰੋਗਰਾਮ ‘ਮਲਹਾਰ’ ਦੀ ਸਫਲਤਾ ਵਿੱਚ ਸੋਸ਼ਲ ਸਾਇੰਸਿਜ਼ ਵਿਭਾਗ ਦੇ ਅਧਿਆਪਕਾਂ ਪ੍ਰੋ. ਜਗਦੀਪ ਕੌਰ, ਡਾ. ਮਨਿੰਦਰ ਦੀਪ ਚੀਮਾ, ਡਾ. ਅਮਨਦੀਪ ਕੌਰ, ਡਾ.ਕੁਲਦੀਪ ਕੌਰ, ਡਾ. ਮੁਹੰਮਦ ਹਬੀਬ, ਪ੍ਰੋ.ਗੁਰਪ੍ਰੀਤ ਕੌਰ, ਡਾ. ਗੁਰਜੀਤ ਕੌਰ, ਡਾ. ਗੁਰਵੀਨ ਕੌਰ, ਡਾ. ਹਰਸ਼ਦੀਪ ਕੌਰ, ਡਾ. ਨਵਨੀਤ ਕੌਰ ਅਤੇ ਪ੍ਰੋ.ਸੁਗੀਤ ਦਾ ਯੋਗਦਾਨ ਰਿਹਾ ।

Advertisement
Advertisement
Advertisement
Advertisement
Scroll to Top