Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:06 am

+91 90915 01313 , +91 90916 01313

punjabbanni@gmail.com
punjabbani@yahoo.com

ਬਾਡੀ ਬਿਲਡਰ ਤੇ ਪਾਵਰ ਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਬਾਡੀ ਬਿਲਡਰ ਤੇ ਪਾਵਰ ਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ
‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ
ਪੰਜਾਬ ਸਰਕਾਰ ਦੇ ਖੇਡ-ਖੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਨਿਭਾ ਰਹੇ ਹਨ ਸੇਵਾਵਾਂ
ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ ਪਾਵਰਲਿਫਟਰ ਵੀ ਹੈ । ਇਸ ਮਾਣਮੱਤੀ ਖਿਡਾਰਨ ਨੇ ਹਾਲ ਹੀ ਵਿੱਚ 57 ਕਿਲੋਗ੍ਰਾਮ ਸੀਨੀਅਰ ਗਰੁੱਪ ਅਧੀਨ ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਲੇਡੀਜ਼ ਮਾਡਲ ਫਿਜ਼ੀਕ ਕੈਟੇਗਰੀ ਵਿੱਚ ਪਹਿਲੀ ਫਿਜ਼ੀਕ ਸਪੋਰਟਸ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਵੀ ਜਿੱਤਿਆ । ਉਨ੍ਹਾਂ ਨੇ ਇਸ ਖੇਤਰ ਵਿੱਚ ਬਹੁਤ ਨਾਮਣਾ ਖੱਟਿਆ ਹੈ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਦੌਰਾਨ ਮਹਿਲਾ ਵਰਗ ਵਿੱਚ ਸੋਨ ਤਮਗਾ ਜਿੱਤਿਆ । ਸੂਬਾ ਸਰਕਾਰ ਦੀਆਂ ਖੇਡ-ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕਰਦਿਆਂ, ਰਜਨੀਤ ਕੌਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਬਠਿੰਡਾ ਵਿਖੇ ਸੀਨੀਅਰ ਵਰਗ ਭਾਵ 31-40 ਸਾਲ ਵਿੱਚ 57 ਕਿਲੋਗ੍ਰਾਮ ਵਰਗ ਅਧੀਨ ਪਾਵਰ ਲਿਫਟਿੰਗ ਵਿੱਚ ਸੋਨ ਤਮਗਾ ਜਿੱਤਿਆ ਸੀ । ਉਨ੍ਹਾਂ ਨੇ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਦੇ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ ਸੀ । ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਕੈਟੇਗਰੀ ਤਹਿਤ ਕਰਵਾਈ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ ।

Advertisement
Advertisement
Advertisement
Advertisement
Scroll to Top