Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:53 am

+91 90915 01313 , +91 90916 01313

punjabbanni@gmail.com
punjabbani@yahoo.com

ਦੱਖਣੀ ਸਾਈਬੇਰੀਆ ਵਿੱਚ ਆਇਆ 6.4 ਦੀ ਰਫ਼ਤਾਰ ਨਾਲ ਭੂਚਾਲ

ਦੱਖਣੀ ਸਾਈਬੇਰੀਆ ਵਿੱਚ ਆਇਆ 6.4 ਦੀ ਰਫ਼ਤਾਰ ਨਾਲ ਭੂਚਾਲ

ਦੱਖਣੀ ਸਾਈਬੇਰੀਆ ਵਿੱਚ ਆਇਆ 6.4 ਦੀ ਰਫ਼ਤਾਰ ਨਾਲ ਭੂਚਾਲ
ਮਾਸਕੋ : ਦੱਖਣੀ ਸਾਈਬੇਰੀਆ ਦੇ ਅਲਤਾਈ ਗਣਰਾਜ ਵਿੱਚ ਅੱਜ ਸ਼ਨੀਵਾਰ ਸਵੇਰੇ 6.4 ਰਫ਼ਤਾਰ ਨਾਲ ਆਏ ਭੂਚਾਲ ਸਬੰਧ ਜਾਣਕਾਰੀ ਰੂਸੀ ਭੂਚਾਲ ਵਿਗਿਆਨੀਆਂ ਨੇ ਦਿੱਤੀ । ਰੂਸ ਦੀ ਸਰਕਾਰੀ ਸਮਾਚਾਰ ਏਜੰਸੀ `ਇੰਟਰਫੈਕਸ` ਨੇ ਰਸ਼ੀਅਨ ਅਕੈਡਮੀ ਆਫ਼ ਸਾਇੰਸਜ਼ ਦੀ ਇੰਟੀਗ੍ਰੇਟਿਡ ਜੀਓਫਿਜ਼ੀਕਲ ਸਰਵਿਸ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 8:48 ਵਜੇ ਆਇਆ ਅਤੇ ਇਸਦੇ ਝਟਕੇ ਨੇੜਲੇ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ । ਖੇਤਰੀ ਮੁਖੀ ਆਂਦਰੇਈ ਤੁਰਚਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਟੈਲੀਗ੍ਰਾਮ `ਤੇ ਲਿਖਿਆ ਕਿ ਭੂਚਾਲ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਹਾਈ ਅਲਰਟ ਲਾਗੂ ਕਰ ਦਿੱਤਾ ਗਿਆ ਹੈ, ਜਨਤਕ ਸਮਾਗਮ ਰੱਦ ਕਰ ਦਿੱਤੇ ਗਏ ਹਨ ਅਤੇ ਭੂਚਾਲ ਦੇ ਕੇਂਦਰ ਦੇ ਨੇੜੇ ਦੇ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਰਚਕ ਨੇ ਕਿਹਾ ਕਿ ਸ਼ੁਰੂਆਤੀ ਮੁਲਾਂਕਣਾਂ ਵਿੱਚ ਕੁਝ ਖੇਤਰਾਂ ਵਿੱਚ ਮਾਮੂਲੀ ਨੁਕਸਾਨ ਦਾ ਸੰਕੇਤ ਮਿਲਿਆ ਹੈ । ਉਸਨੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਕਿ ਭੂਚਾਲ ਨਾਲ ਵਿਆਪਕ ਨੁਕਸਾਨ ਹੋਇਆ ਹੈ ।

Advertisement
Advertisement
Advertisement
Advertisement
Scroll to Top