Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 9 ਮਾਰਚ ਨੂੰ

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 9 ਮਾਰਚ ਨੂੰ

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 9 ਮਾਰਚ ਨੂੰ
ਪਟਿਆਲਾ, 14 ਫਰਵਰੀ : ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ, ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 09 ਮਾਰਚ 2025 (ਦਿਨ ਐਤਵਾਰ) ਨੂੰ ਲਈ ਜਾਵੇਗੀ । ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 03 ਮਾਰਚ 2025 ਹੋਵੇਗੀ । ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ । ਇਸ ਪ੍ਰੀਖਿਆ ਲਈ ਫੀਸ 2000 ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ । ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ. ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 40 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top