ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ : ਸਿਵਲ ਸਰਜਨ
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਵਧਾਏ : ਸਿਵਲ ਸਰਜਨ
-ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਕਰਵਾਈ ਸਪਰੇਅ ਦਾ ਨਿਰੀਖਣ ਕੀਤਾ
ਪਟਿਆਲਾ,15 ਜੁਲਾਈ:
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਦਵਾਈਆਂ ਵੀ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਿਬ, ਪੁੱਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ,ਰਾਧਾ ਕ੍ਰਿਸ਼ਨਨ ਮੰਦਰ, ਅਰਬਨ ਅਸਟੇਟ 2, ਗੋਪਾਲ ਨਗਰ,ਤੇਜ਼ ਬਾਗ ਮਸਜਿਦ ਤੋ ਇਲਾਵਾ ਪਿੰਡ ਅਲੀਪੁਰ ਅਰਾਈਆ ਅਤੇ ਦੌਲਤਪੁਰ ਵਿਖੇ ਫਲੱਡ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਿਊ ਬੱਸ ਸਟੈਂਡ ਪਟਿਆਲਾ ਅਤੇ ਪ੍ਰੇਮ ਬਾਗ ਵਿਖੇ ਚੱਲ ਰਹੇ ਰਿਲੀਫ ਕੈਂਪ ਵਿੱਚ ਪਹਿਲਾਂ ਤੋਂ ਹੀ 24 ਘੰਟੇ ਮੈਡੀਕਲ ਸੇਵਾਵਾਂ ਦਿੱਤੀ ਜਾ ਰਹੀਆਂ ਹਨ। ਸਿਹਤ ਵਿਭਾਗ ਦੀ ਕੋਸ਼ਿਸ਼ ਹੈ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜ਼ਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਹਨਾਂ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ, ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਬਾਬਾ ਦੀਪ ਸਿੰਘ ਨਗਰ, ਗੋਪਾਲ ਕਲੋਨੀ, ਤੇਜ਼ ਬਾਗ ਕਲੋਨੀ, ਬਾਜਵਾ ਕਲੋਨੀ, ਜਗਤਾਰ ਨਗਰ,ਸਰਹਿੰਦ ਬਾਈਪਾਸ, ਲਹਿਲ ਕਲੋਨੀ, ਮਾਨਸ਼ਾਹੀਆਂ ਕਲੋਨੀ, ਕਬਾੜੀ ਮਾਰਕੀਟ ਅਤੇ ਨਦੀ ਦੇ ਨਾਲ ਲਗਦੇ ਖੇਤਰਾਂ ਵਿਚ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਗਈ ਹੈ ਜਿਸ ਦਾ ਨਿਰੀਖਣ ਕੀਤਾ ਗਿਆ। ਲੋੜਵੰਦ ਲੋਕਾਂ ਨੂੰ ਜ਼ਰੂਰਤ ਮੁਤਾਬਕ ਦਵਾਈ,ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸੁੱਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ।
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ।ਉਲਟੀਆਂ ਜਾਂ ਦਸਤ ਲੱਗਣ ਤੇ ਹੈਲਪ ਲਾਈਨ ਨੰ: 01755128793 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।