Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੁਆਰਾ: Punjab Bani ਪ੍ਰਕਾਸ਼ਿਤ :Friday, 14 February, 2025, 05:14 PM

ਤਖ਼ਤਾਂ ਦੀ ਮਾਣ ਮਰਯਾਦਾ ਨੂੰ ਕਾਇਮ ਰੱਖਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦ੍ਰਿੜਤਾ ਨਾਲ ਪਹਿਰਾ ਦੇਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਗੁਰੂ ਪਾਤਸ਼ਾਹ ਵੱਲੋਂ ਸਾਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮਿਆਂ ਦੀ ਹੁਕਮ ਅਦੂਲੀ ਨਹੀਂ ਹੋਣੀ ਚਾਹੀਦੀ । ਇਹ ਸਮੁੱਚੀ ਕੌਮ ਲਈ ਚਿੰਤਾ ਦਾ ਵਿਸ਼ਾ ਹੈ। ਹੋਏ ਹੁਕਮਨਾਮੇ ਦੀ ਪਾਲਣਾ ਦੀ ਬਜਾਏ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਹੀ ਨਿਸਾਨਾਂ ਬਨਾਇਆ ਜਾਣਾ ਉਨ੍ਹਾਂ ਪ੍ਰਤੀ ਹਾਕਮ ਧਿਰ ਵੱਲੋਂ ਨਾਦਰਸ਼ਾਹੀ ਫੁਰਮਾਨ ਜਾਰੀ ਕਰਨੇ ਉਚਿਤ ਨਹੀਂ ਹਨ, ਇਸ ਨਾਲ ਸਮੁੱਚੇ ਕੌਮ ਅੰਦਰ ਨਿਰਾਸ਼ਤਾ ਫੈਲੀ ਹੈ । ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਦੀ ਬਰਖਾਸਤਗੀ ਪ੍ਰਤੀ ਚਿੰਤਾ ਜਾਹਿਰ ਕਰਦਿਆ ਕਿਹਾ ਜਥੇਦਾਰ ਪ੍ਰਤੀ ਅਪਨਾਇਆ ਗਿਆ ਵਤੀਰਾ ਵੀ ਇਸ ਵੇਲੇ ਸਮੁੱਚੀ ਕੌਮ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ । ਉਨ੍ਹਾਂ ਕਿਹਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤਖ਼ਤਾਂ ਦੀ ਮਰਯਾਦਾ ਪ੍ਰਤੀ ਠੋਸ ਫੈਸਲਾ ਲੈਣਾ ਚਾਹੀਦਾ ਹੈ। ਜਥੇ. ਅਕਾਲ ਤਖ਼ਤ ਸਾਹਿਬ ਨੂੰ ਚਾਹੀਦਾ ਹੈ ਕਿ ਉਹ ਗਿ. ਹਰਪ੍ਰੀਤ ਸਿੰਘ ਪ੍ਰਤੀ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਵਾਪਸ ਲੈਣ ਲਈ ਅਦੇਸ਼ ਜਾਰੀ ਕਰਨਾ । ਉਨ੍ਹਾਂ ਕਿਹਾ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਪ੍ਰਤੀ ਕਿਸੇ ਵੀ ਕਮੇਟੀ ਨੂੰ ਜਾਂਚ ਕਰਨ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ ਇਹ ਅਧਿਕਾਰ ਕੇਵਲ ਤੇ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਹਾਕਮ ਧਿਰ ਨੂੰ ਆਪਣੇ ਫੈਸਲੇ ਤੇ ਸਵੈਚਿੰਤਨ ਕਰਨਾ ਨਹੀਂ ਭੁੱਲਣਾ ਚਾਹੀਦਾ। ਸਾਰੀਆਂ ਮਾਣ, ਮਰਯਾਦਾਵਾਂ ਨੂੰ ਛਿੱਕੇ ਟੰਗ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਕੱਢਣ ਲਈ ਨਾਦਰਸ਼ਾਹੀ ਫੁਰਮਾਨ ਜਾਰੀ ਕਰਨੇ ਯੋਗ ਨਹੀਂ ਅਤੇ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸਾਹਿਬਾਨਾਂ ਦੀ ਮਾਣ ਮਰਯਾਦਾ ਦੇ ਉਲਟ ਹੈ । ਉਨ੍ਹਾਂ ਕਿਹਾ ਜੋ ਜਾਰੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਦਾ ਹੈ ਉਸ ਨੂੰ ਬਖਸ਼ਣਾ ਨਹੀਂ ਚਾਹੀਦਾ । ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮ ਤੇ ਪੂਰੀ ਦ੍ਰਿੜਤਾ ਨਾਲ ਅਮਲ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਮੁੜ ਦਹਰਾਉਂਦਿਆ ਕਿਹਾ ਬੁੱਢਾ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਪੰਥ ਦੇ ਦੂਲੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਪਾਏ ਪੂਰਨਿਆਂ ਤੇ ਚੱਲਦਿਆਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਣਾ ਚਾਹੀਦਾ ਹੈ ।