Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਦਲਬੀਰ ਸਿੰਘ ਢਿੱਲੋ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਦਲਬੀਰ ਸਿੰਘ ਢਿੱਲੋ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਦਲਬੀਰ ਸਿੰਘ ਢਿੱਲੋ
ਘਨੌਰ ਖੁਰਦ ਵਿੱਚ 20 ਲੱਖ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਐਮ. ਐਲ. ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਵੱਲੋਂ ਪਿੰਡ ਘਨੌਰੀ ਖੁਰਦ ਵਿੱਚ ਧਰਮਸ਼ਾਲਾ ਦੇ ਸ਼ੈੱਡ ਦਾ ਵੀ ਉਦਘਾਟਨ
ਸ਼ੇਰਪੁਰ/ ਧੂਰੀ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਵਿਆਪਕ ਪੱਧਰ ਤੇ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ ਹਨ । ਇਸ ਉਦੇਸ਼ ਦੀ ਪੂਰਤੀ ਹਿੱਤ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਤਾਂ ਜੋ ਏਥੇ ਖਿਡਾਰੀ ਨਿਰੰਤਰ ਅਭਿਆਸ ਕਰਕੇ ਸੂਬਾ, ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਵੱਡੀਆਂ ਖੇਡ ਪ੍ਰਾਪਤੀਆਂ ਦਰਜ ਕਰ ਸਕਣ, ਇਹ ਪ੍ਰਗਟਾਵਾ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਪਿੰਡ ਘਨੌਰ ਖੁਰਦ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ । ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਢਿੱਲੋ ਨੇ ਦੱਸਿਆ ਕਿ ਬਲਾਕ ਧੂਰੀ ਅਤੇ ਸ਼ੇਰਪੁਰ ਦੇ ਕਈ ਪਿੰਡਾਂ ਵਿੱਚ ਅਜਿਹੇ ਖੇਡ ਸਟੇਡੀਅਮ ਜਾਂ ਤਾਂ ਪ੍ਰਗਤੀ ਅਧੀਨ ਹਨ ਅਤੇ ਜਾਂ ਫਿਰ ਛੇਤੀ ਹੀ ਸ਼ੁਰੂ ਹੋਣ ਵਾਲੇ ਹਨ । ਉਹਨਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਨਿਰਮਾਣ ਕਾਰਜ ਸਮੇਂ ਸਿਰ ਮੁਕੰਮਲ ਕਰਨ ਅਤੇ ਸਮੇਂ ਸਮੇਂ ਤੇ ਪ੍ਰਗਤੀ ਅਧੀਨ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ । ਇਸ ਤੋਂ ਇਲਾਵਾ ਐਮ. ਐਲ. ਏ. ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਪਿੰਡ ਘਨੌਰੀ ਖੁਰਦ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਜੀ ਨੂੰ ਸਮਰਪਿਤ ਧਰਮਸ਼ਾਲਾ ਦੇ ਸੈਡ ਅਤੇ ਰਸਤੇ ਨੂੰ ਪੱਕਾ ਕਰਨ ਦਾ ਉਦਘਾਟਨ ਵੀ ਕੀਤਾ ਗਿਆ ।

Advertisement
Advertisement
Advertisement
Advertisement
Scroll to Top