Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:47 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨਾਲ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨਾਲ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨਾਲ
ਸੁਨਾਮ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਸਮੀਖਿਆ ਮੀਟਿੰਗ
ਸੰਗਰੂਰ, 14 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਮੁਕੰਮਲ ਹੋ ਚੁੱਕੇ, ਚੱਲ ਰਹੇ ਅਤੇ ਆਰੰਭ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੀ ਮੌਜੂਦਗੀ ਵਿੱਚ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਕਾਰਜਕਾਰੀ ਏਜੰਸੀਆਂ ਅਤੇ ਵਿਭਾਗੀ ਮੁਖੀ, ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਪਾਬੰਦ ਰਹਿਣ ਅਤੇ ਬਿਨਾਂ ਵਜ੍ਹਾ ਕਿਸੇ ਵੀ ਕਾਰਜ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ, ਪੀ. ਐਸ. ਪੀ. ਸੀ. ਐਲ., ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਭੂਮੀ ਰੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੀਵਰੇਜ ਬੋਰਡ, ਨਹਿਰੀ ਵਿਭਾਗ ਆਦਿ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਬਾਰੇ ਮੁਖੀਆਂ ਤੋਂ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਨ੍ਹਾਂ ਨੇ ਡਰੱਗ ਵੇਅਰ ਹਾਊਸ, ਵੱਖ-ਵੱਖ ਖੇਡ ਸਟੇਡੀਅਮਾਂ, ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨ ਲਈ ਚੱਲ ਰਹੇ ਕਾਰਜਾਂ, ਹਾਈ ਲੈਵਲ ਪੁਲਾਂ ਦੇ ਨਿਰਮਾਣ, ਰੋਜ਼ ਗਾਰਡਨ, ਸੜਕਾਂ ਦੇ ਨਿਰਮਾਣ, ਐਸ. ਟੀ. ਪੀ, ਖਾਲਾਂ ਨੂੰ ਪੱਕੇ ਕਰਨ ਦੇ ਕਾਰਜਾਂ, ਸੋਲਿਡ ਵੇਸਟ, ਲਿਕੂਇਡ ਵੇਸਟ, ਸਕੂਲ ਆਫ਼ ਐਮੀਨੈਂਸ, ਪੇਂਡੂ ਲਾਇਬ੍ਰੇਰੀਆਂ, ਬੱਸ ਸਟੈਂਡ, ਹਸਪਤਾਲਾਂ ਤੇ ਹੋਰ ਸਿਹਤ ਸੰਸਥਾਵਾਂ, ਛੱਪੜਾਂ ਦੀ ਨਵੀਨੀਕਰਨ ਪ੍ਰਕਿਰਿਆ ਸਮੇਤ ਵੱਡੀ ਗਿਣਤੀ ਕਾਰਜਾਂ ਬਾਰੇ ਜਾਇਜ਼ਾ ਲਿਆ । ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਓ. ਐਸ. ਡੀ. ਟੂ ਕੈਬਨਿਟ ਮੰਤਰੀ ਅੰਮ੍ਰਿਤ ਸਿੱਧੂ, ਸੰਜੀਵ ਕੁਮਾਰ ਸੰਜੂ ਸਮੇਤ ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ, ਵਿਭਾਗੀ ਮੁਖੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top