ਕੇਂਦਰੀ ਮੰਤਰੀ ਰਵਨੀਤ ਬਿੱਟੂ ਕੀਤੀ ਡੀ. ਜੀ. ਪੀ. ਪੰਜਾਬ ਨੂੰ ਚੰਡੀਗੜ੍ਹ ਪੁਲਸ ਅਧਿਕਾਰੀਆਂ ਖਿ਼ਲਾਫ਼ ਸਿਕਾਇਤ

ਕੇਂਦਰੀ ਮੰਤਰੀ ਰਵਨੀਤ ਬਿੱਟੂ ਕੀਤੀ ਡੀ. ਜੀ. ਪੀ. ਪੰਜਾਬ ਨੂੰ ਚੰਡੀਗੜ੍ਹ ਪੁਲਸ ਅਧਿਕਾਰੀਆਂ ਖਿ਼ਲਾਫ਼ ਸਿਕਾਇਤ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਚੰਡੀਗੜ੍ਹ ਪੁਲਸ ਅਧਿਕਾਰੀਆਂ ਦੀ ਸਿ਼ਕਾਇਤ ਡੀ. ਜੀ. ਪੀ. ਪੰਜਾਬ ਨੂੰ ਕੀਤੀ ਗਈ ਹੈ । ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਖਿਲਿਾਫ਼ ਦਰਜ ਹੋਏ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ `ਤੇ `ਤੇ ਗਏ ਸੀ । ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ । ਪੁਲਸ ਨੇ ਉਨ੍ਹਾਂ ਨੂੰ ਰਾਹ `ਚ ਹੀ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ । ਇਸ ਦੌਰਾਨ ਰਵਨੀਤ ਬਿੱਟੂ ਦੇ ਸੁਰੱਖਿਆ ਕਰਮੀਆਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਧੱਕਾਮੁੱਕੀ ਵੀ ਹੋਈ ਅਤੇ ਉਨ੍ਹਾਂ ਦੀ ਪੁਲਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਵੀ ਹੋਈ । ਇਸ ਦੌਰਾਨ ਮੌਕੇ `ਤੇ ਮਾਹੌਲ ਪੂਰੀ ਤਰ੍ਹਾਂ ਭਖ ਗਿਆ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਲਗਾਤਾਰ ਮੁੱਖ ਮੰਤਰੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ।
