Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਲਿਆ ਰਹੀ ਹੈ ਮਾਨਸਿਕ ਸਿਹਤ ਨੀਤੀ : ਸਿਹਤ ਮੰਤਰੀ

ਪੰਜਾਬ ਸਰਕਾਰ ਲਿਆ ਰਹੀ ਹੈ ਮਾਨਸਿਕ ਸਿਹਤ ਨੀਤੀ : ਸਿਹਤ ਮੰਤਰੀ

ਪੰਜਾਬ ਸਰਕਾਰ ਲਿਆ ਰਹੀ ਹੈ ਮਾਨਸਿਕ ਸਿਹਤ ਨੀਤੀ : ਸਿਹਤ ਮੰਤਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਕੈਬਨਿਟ ਤੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਮਾਨਸਿਕ ਹਿਤ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੋਂ ਰੋਕਣ ਅਤੇ ਅਮਰੀਕਾ ਤੋਂ ਕੱਢੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਇਆ ਜਾ ਸਕੇ । ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਨੀਤੀ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰਦਿਆਂ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ । ਉਕਤ ਨੀਤੀ ਨੂੰ ਤਿਆਰ ਕਰ ਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਲਿਆਂਦਾ ਜਾਵੇਗਾ ।
ਸਿੋਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ । ਸਿਹਤ ਮੰਤਰੀ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੀਤੀ `ਤੇ ਬਹੁਤ ਬਾਰੀਕੀ ਨਾਲ ਕੰਮ ਕੀਤਾ ਜਾਵੇਗਾ, ਜਿਸ ਵਿਚ ਮੰਤਰੀ, ਸਮੁੱਚੇ ਵਿਭਾਗਾਂ ਦੇ ਸਕੱਤਰ, ਨਸ਼ਾ ਛੁਡਾਊ ਲਈ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ । ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਵਾਸਤੇ ਪੀ. ਜੀ. ਆਈ. ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮਾਹਿਰਾਂ, ਪੰਜਾਬ ਦੇ ਪ੍ਰਾਈਵੇਟ ਡਾਕਟਰਾਂ, ਗ਼ੈਰ ਸਰਕਾਰੀ ਸੰਸਥਾਵਾਂ ਅਤੇ ਪੁਲਸ ਅਧਿਕਾਰੀਆਂ ਤੋਂ ਸਲਾਹ ਲਈ ਜਾਵੇਗੀ ਅਤੇ ਇਸ ਸਭ ਵਾਸਤੇ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਥੇ ਸਾਰਿਆਂ ਦੀ ਰਾਏ ਲਈ ਜਾਵੇਗੀ ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਮਿਆਦ ਦੇ ਦੌਰਾਨ ਮਾਨਸਿਕ ਸਿਹਤ ਨਾਲ ਸਬੰਧਤ ਕਿਸਾਨਾਂ ਅਤੇ ਨੌਜਵਾਨਾਂ ਦੀ ਖ਼ੁਦਕੁਸ਼ੀ ਦੇ ਮੁੱਦੇ ਬਾਰੇ, ਕਿਉਂਕਿ ਹੁਣ ਨੌਜਵਾਨ ਬਾਹਰੋਂ ਦੇਸ਼ ਨਿਕਾਲਾ ਲੈ ਕੇ ਆ ਰਹੇ ਹਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਉਨ੍ਹਾਂ ਨੂੰ ਇਨ੍ਹਾਂ ਮੁਸ਼ਕਲ ਹਾਲਾਤਾਂ ’ਚੋਂ ਕੱਢਣ ਤੇ ਉਨ੍ਹਾਂ ਨੂੰ ਡਿਪ੍ਰੈਸ਼ਨ ਵਿਚੋਂ ਬਾਹਰ ਕੱਢਣ ਲਈ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਸੱਭ ਤੋਂ ਪਹਿਲਾਂ ਇਨ੍ਹਾਂ ਗੱਲਾਂ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਲੋਕਾਂ ਨੂੰ ਕਿਸ ਕਾਰਨ ਇਨ੍ਹਾਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਵੀ ਕਿ ਇਨ੍ਹਾਂ ਸਮੱਸਿਆਵਾਂ ਨਾਲ ਕਿਵੇਂ ਨਜਿੱਠਿਆ ਜਾ ਸਕਦਾ ਹੈ? ਇਸ ਬਾਰੇ ਚਰਚਾ ਕੀਤੀ ਜਾਵੇਗੀ । ਇਹ ਨੀਤੀ ਪਹਿਲ ਦੇ ਆਧਾਰ `ਤੇ ਤਿਆਰ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਤੋਂ ਕੱਢੇ ਜਾ ਰਹੇ ਨੌਜਵਾਨਾਂ ਨੂੰ ਮੁੜ ਤੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿਤਾ ਜਾਵੇਗਾ ।

Advertisement
Advertisement
Advertisement
Advertisement
Scroll to Top