Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 12:13 pm

+91 90915 01313 , +91 90916 01313

punjabbanni@gmail.com
punjabbani@yahoo.com

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ : ਡੀ. ਟੀ. ਐੱਫ਼.

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ : ਡੀ. ਟੀ. ਐੱਫ਼.

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ : ਡੀ. ਟੀ. ਐੱਫ਼.
ਪ੍ਰੀਖਿਆ ਡਿਊਟੀਆਂ ਦੇ ਨਾਂ ਤੇ ਅਧਿਆਪਕਾਂ ਨੂੰ ਖੱਜਲ ਕਰਨਾ ਬੰਦ ਕਰੇ ਵਿਭਾਗ
ਪਟਿਆਲਾ 20 ਫਰਵਰੀ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ ਹੈ । ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਚੌਧਰੀ ਅਤੇ ਖਜਾਨਚੀ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਜਦੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਬੋਰਡ ਵੱਲੋਂ ਲਈ ਜਾਂਦੀ ਸੀ ਉਦੋਂ ਅਧਿਆਪਕਾਂ ਦੀਆਂ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਂਦੀਆਂ ਸਨ ਪਰ ਹੁਣ ਜਦੋਂ ਬੋਰਡ ਦੀ ਪ੍ਰੀਖਿਆ ਖਤਮ ਹੋ ਚੁੱਕੀ ਹੈ ਤਾਂ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾਈਆਂ ਜਾ ਰਹੀਆਂ ਹਨ, ਇਸ ਨਾਲ ਅਧਿਆਪਕਾਂ ਦੀ ਖੱਜਲ ਖਵਾਰੀ ਤੋਂ ਬਿਨਾਂ ਹੋਰ ਕੁਝ ਵੀ ਨਜ਼ਰ ਨਹੀਂ ਆਉਂਦਾ ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪ੍ਰਾਈਵੇਟ ਸਕੂਲਾਂ ਨੂੰ ਆਪਣੇ ਸਕੂਲ ਵਿੱਚ ਹੀ ਪ੍ਰੀਖਿਆ ਲੈਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਦੂਸਰੇ ਪਾਸੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਦੂਸਰੇ ਸੈਂਟਰ ਦੇ ਸਕੂਲਾਂ ਵਿੱਚ ਲਗਾਈਆਂ ਜਾ ਰਹੀਆਂ ਹਨ । ਉਹਨਾਂ ਸਵਾਲ ਕੀਤਾ ਕਿ ਕੀ ਪੰਜਾਬ ਸਰਕਾਰ ਨੂੰ ਆਪਣੇ ਹੀ ਅਧਿਆਪਕਾਂ ਉੱਪਰ ਵਿਸ਼ਵਾਸ ਨਹੀਂ ਰਿਹਾ? ਕਈ ਸਕੂਲਾਂ ਵਿੱਚ ਉਸਾਰੀ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਅਧਿਆਪਕ ਇਸ ਕੰਮ ਦੇ ਨਾਲ-ਨਾਲ ਸਕੂਲ ਦਾ ਮਿਡ-ਡੇ-ਮੀਲ ਪ੍ਰਬੰਧ ਵੀ ਵੇਖਦੇ ਹਨ । ਦੂਸਰੇ ਸੈਂਟਰ ਵਿੱਚ ਡਿਊਟੀ ਹੋਣ ਕਾਰਨ ਅਧਿਆਪਕਾਂ ਨੂੰ ਇਹ ਕੰਮ ਕਰਨ ਵਿੱਚ ਵੀ ਦਿੱਕਤ ਆਵੇਗੀ । ਉਹਨਾਂ ਵਿਭਾਗ ਤੋਂ ਮੰਗ ਕਰਦੇ ਹੋਏ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਪਹਿਲਾਂ ਵਾਂਗ ਹੀ ਸੈਂਟਰ ਪੱਧਰ ਤੇ ਲਗਾਈਆਂ ਜਾਣ ਤਾਂ ਜੋ ਉਨਾਂ ਨੂੰ ਨਿੱਤ ਦੀ ਹੋਣ ਵਾਲੀ ਖੱਜਲ ਖਵਾਰੀ ਤੋਂ ਬਚਾਇਆ ਜਾ ਸਕੇ ਤੇ ਉਹ ਆਪਣੇ ਸਕੂਲ ਵੱਲ ਵੀ ਧਿਆਨ ਦੇ ਸਕਣ ।

Advertisement
Advertisement
Advertisement
Advertisement
Scroll to Top