Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:03 pm

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਚੰਡੀਗੜ੍ਹ `ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਬਾਥਰੂਮ `ਚ ਲੁਕ ਕੇ ਬੈਠਾ ਸੀ ਮੁਲਜ਼ਮ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੌਲੀ ਜਾਗਰਾਂ ਇਲਾਕੇ ਵਿਚ ਬਾਥਰੂਮ ਵਿਚ ਪਹਿਲਾਂ ਤੋਂ ਹੀ ਲੁਕ ਕੇ ਬੈਠੇ ਇਕ ਨਸ਼ੇੜੀ ਵਿਅਕਤੀ ਧਨਰਾਜ ਨੇ 10 ਸਾਲਾ ਬੱਚੀ ਨਾਲ ਜਬਰ ਜਿਨਾਹ ਕੀਤਾ । ਦੱਸਣਯੋਗ ਹੈ ਕਿ ਜਦੋਂ 10 ਸਾਲਾ ਬੱਚੀ ਬਾਥਰੂਮ ਗਈ ਤਾਂ ਮੁਲਜ਼ਮ ਨੇ ਬੱਚੀ ਨੂੰ ਫੜ ਲਿਆ ਅਤੇ ਆਪਣੇ ਮਨਸੂਬਿਆਂ ਨੂੰ ਅੰਜਾਮ ਦਿੱਤਾ। ਵਿਅਕਤੀ ਵਲੋਂ ਬੱਚੀ ਨਾਲ ਅਜਿਹਾ ਕੀਤੇ ਜਾਣ ਤੇ ਜਦੋਂ ਰੌਲਾ ਪਿਆ ਤਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਲੜਕੀ ਨੂੰ ਮੁਲਜ਼ਮ ਦੀ ਚੁੰਗਲ ਤੋਂ ਛੁਡਵਾਇਆ । ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ । ਥਾਣਾ ਮੌਲੀ ਜਾਗਰਾਂ ਦੀ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਖਿਲਾਫ਼ ਖਿ਼ਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਧਨਰਾਜ ਨਾਮੀ ਵਿਅਕਤੀ ਨੇ 10 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਪਿੱਛੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ । ਸਥਾਨਕ ਲੋਕਾਂ ਨੇ ਦੱਸਿਆ ਕਿ ਬੱਚੀ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ ਅਤੇ ਮੰਗਲਵਾਰ ਨੂੰ ਸਰਕਾਰੀ ਟਾਇਲਟ `ਚ ਬਾਥਰੂਮ ਕਰਨ ਗਈ ਸੀ । ਉਸ ਨੂੰ ਪਤਾ ਨਹੀਂ ਸੀ ਕਿ ਮੁਲਜ਼ਮ ਪਹਿਲਾਂ ਹੀ ਅੰਦਰ ਲੁਕਿਆ ਹੋਇਆ ਹੈ । ਜਿਵੇਂ ਹੀ ਬੱਚੀ ਅੰਦਰ ਗਈ ਤਾਂ ਮੁਲਜ਼ਮ ਨੇ ਉਸ ਨੂੰ ਦਬੋਚ ਲਿਆ ਜੋ ਕਿ ਸ਼ਰਾਬ ਦੇ ਨਸ਼ੇ `ਚ ਸੀ । ਲੋਕਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ । ਬੱਚੀ ਨੇ ਆਪਣੇ-ਆਪ ਨੂੰ ਬਚਾਉਣ ਲਈ ਉੱਚੀ-ਉੱਚੀ ਚੀਖਣਾ ਸ਼ੁਰੂ ਕਰ ਦਿੱਤਾ ਤੇ ਜਦੋਂ ਉਥੋਂ ਲੰਘ ਰਹੇ ਵਿਅਕਤੀ ਨੇ ਚੀਖਾਂ ਸੁਣੀਆਂ ਤਾਂ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਘਟਨਾ ਤੋਂ ਬਾਅਦ ਇਲਾਕੇ ਦੇ ਡੀ. ਐਸ. ਪੀ. ਵਿਜੇ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਣਕਾਰੀ ਲਈ । ਇਲਾਕੇ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਫੋਰਸ ਤਾਇਨਾਤ ਕੀਤਾ ਗਿਆ ਹੈ। ਡੀ. ਐਸ. ਪੀ. ਵਿਜੇ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ । ਡਾਕਟਰਾਂ ਨੇ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੌਲੀ ਜਾਗਰਾਂ ਥਾਣੇ ਵਿੱਚ 65(2) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top