ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਨ ਪਹੁੰਚੀ ਅਕਾਲੀ ਆਗੂ ਦੀ ਟੀਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 February, 2025, 02:19 PM

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਨ ਪਹੁੰਚੀ ਅਕਾਲੀ ਆਗੂ ਦੀ ਟੀਮ
ਹੁ਼ਿਸ਼ਆਰਪੁਰ : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵਲੋਂ ਲੰਘੇ ਦਿਨਾਂ ਜੋ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਵਾਉਣ ਲਈ ਅੱਜ ਅਕਾਲੀ ਆਗੂਆਂ ਦੀ ਟੀਮ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੀ ਹੈ । ਅਕਾਲੀ ਆਗੂਆਂ ਦੀ ਟੀਮ ਵਿਚ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਲਾਲੀ ਬਾਜਵਾ ਤੇ ਵਰਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿਚ ਹਾਜ਼ਰ ਹਨ ।