Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਤੋਂ ਦੇਸ਼ ਨਿਕਾਲਾ ਤਹਿਤ ਵਾਪਸ ਪਰਤੇ ਨੌਜਵਾਨ ਦੀ ਸਿ਼ਕਾਇਤ ਏਜੰਟ ਸਮੇਤ 4 ਵਿਅਕਤੀਆਂ ਤੇ ਧੋਖਾਧੜੀ ਦਾ ਮਾਮਲਾ ਦਰਜ

ਅਮਰੀਕਾ ਤੋਂ ਦੇਸ਼ ਨਿਕਾਲਾ ਤਹਿਤ ਵਾਪਸ ਪਰਤੇ ਨੌਜਵਾਨ ਦੀ ਸਿ਼ਕਾਇਤ ਏਜੰਟ ਸਮੇਤ 4 ਵਿਅਕਤੀਆਂ ਤੇ ਧੋਖਾਧੜੀ ਦਾ ਮਾਮਲਾ ਦਰਜ

ਅਮਰੀਕਾ ਤੋਂ ਦੇਸ਼ ਨਿਕਾਲਾ ਤਹਿਤ ਵਾਪਸ ਪਰਤੇ ਨੌਜਵਾਨ ਦੀ ਸਿ਼ਕਾਇਤ ਏਜੰਟ ਸਮੇਤ 4 ਵਿਅਕਤੀਆਂ ਤੇ ਧੋਖਾਧੜੀ ਦਾ ਮਾਮਲਾ ਦਰਜ
ਧਰਮਕੋਟ : ਪੰਜਾਬ ਦੇ ਸ਼ਹਿਰ ਧਰਮਕੋਟ ਦੇ ਅਧੀਨ ਪਿੰਡ ਪੰਡੋਰੀ ਅਰਾਈਆਂ ਦੇ ਵਸਨੀਕ ਵਿਅਕਤੀ ਜਸਵਿੰਦਰ ਸਿੰਘ ਜੋ ਕਿ ਅਮਰੀਕਾ ਤੋਂ ਦੇਸ਼ ਨਿਕਾਲਾ ਹੋ ਕੇ ਆਇਆ ਸੀ ਦੀ ਸਿ਼ਕਾਇਤ ਤੇ ਏਜੰਟ ਖਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ’ਤੇ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ । ਸਿ਼ਕਾਇਤਕਰਤਾ ਨੇ ਚਾਰੇ ਵਿਅਕਤੀਆਂ ਤੇ ਉਸ ਕੋਲੋ਼ 43 ਲੱਖ ਰੁਪਏ ਲੈ ਕੇ ਉਸ ਨਾਲ ਠੱਗੀ ਕੀਤੇ ਜਾਣ ਦਾ ਦੋਸ਼ ਲਗਾਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਧਰਮਕੋਟ ਰਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕੋਲ ਜਸਵਿੰਦਰ ਸਿੰਘ ਨੇ ਸਿ਼ਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਅਮਰੀਕਾ 43 ਲੱਖ ਰੁਪਏ ਲੇ ਕੇ ਭੇਜਿਆ ਸੀ ਤੇ ਪਿਛਲੇ ਦਿਨੀਂ ਉਸ ਨੂੰ ਅਮਰੀਕਾ ਤੋਂ ਵਾਪਸ ਭੇਜ ਦਿੱਤਾ ਗਿਆ, ਜਿਸ ਨੂੰ ਲੈ ਕੇ ਉਨ੍ਹਾਂ 4 ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ, ਜਿਸ ’ਚ ਜਸਵਿੰਦਰ ਸਿੰਘ ਉਰਫ਼ ਸੁੱਖ ਗਿੱਲ, ਤਲਵਿੰਦਰ ਸਿੰਘ, ਸੁਖਵਿੰਦਰ ਦਾ ਭਰਾ ਅਤੇ ਸੁਖਵਿੰਦਰ ਦੀ ਮਾਤਾ ਪ੍ਰੀਤਮ ਕੌਰ ਅਤੇ ਚੰਡੀਗੜ੍ਹ ਦਾ ਏਜੰਟ ਗੁਰਪ੍ਰੀਤ ਸਿੰਘ ਸ਼ਾਮਲ ਹਨ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਤਹਿਤ ਜਲਦ ਹੀ ਇਹਨਾਂ ਨੂੰ ਗਿਫ਼ਤਾਰ ਕਰ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top