Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ

ਦੁਆਰਾ: News ਪ੍ਰਕਾਸ਼ਿਤ :Monday, 17 July, 2023, 08:20 PM

ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁੱਦਾ ਸੰਭਾਲਿਆ
-ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਸਮੇਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਸਮੇਤ ਹੋਰ ਪਤਵੰਤੇ ਰਹੇ ਮੌਜੂਦ
-ਜਸਬੀਰ ਸਿੰਘ ਸੁਰ ਸਿੰਘ ਨੇ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਤੇ ਹੋਰ ਵਧੇਰੇ ਸਹੂਲਤਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ
ਪਟਿਆਲਾ, 17 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ।
ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ। ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ।
ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ, ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।



Scroll to Top