Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਪੁੱਜੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 February, 2025, 03:58 PM

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਪੁੱਜੇ
-ਟਰੱਸਟ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ ਨਾਲ ਕੀਤੀ ਮੀਟਿੰਗ
ਨਾਭਾ : ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਅੱਜ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਵਿੱਚ ਪੁੱਜੇ ਅਤੇ ਇਸ ਮੌਕੇ ਉਹਨਾਂ ਨੇ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨਾਲ ਮੀਟਿੰਗ ਕਰਕੇ ਨਾਭਾ ਸ਼ਹਿਰ ਦੀ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਹਰ ਪੱਖ ਤੋਂ ਮਜਬੂਤ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਾਭਾ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਆਰੰਭੇ ਜਾਣਗੇ ਅਤੇ ਸਰਕਾਰ ਵੱਲੋਂ ਗਰਾਂਟਾਂ ਦੇ ਖੁੱਲੇ ਗੱਫੇ ਦੇ ਕੇ ਵਿਕਾਸ ਕਾਰਜ ਕਰਵਾਏ ਜਾਣਗੇ । ਇਸ ਮੌਕੇ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਤੇ ਕਾਰਜ ਸਾਧਕ ਅਫਸਰ ਜਦਵਿੰਦਰ ਸ਼ਰਮਾ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਉਹਨਾਂ ਦੇ ਦਫਤਰ ਪੁੱਜਣ ਤੇ ਸਨਮਾਨ ਕੀਤਾ । ਇਸ ਮੌਕੇ ਯੂਥ ਆਗੂ ਲਾਡੀ‌ ਖਹਿਰਾ ਤੇ ਜਸਕਰਨਵੀਰ ਸਿੰਘ ਤੇਜੇ ਵੀ ਮੌਜੂਦ ਸਨ ।