Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:30 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲਾਂ ਦੇ ਲੋਕ ਨਾਚ ਮੁਕਾਬਲਿਆਂ ਨੇ ਸਰਸ ਮੇਲੇ ’ਚ ਰੰਗ ਬੰਨ੍ਹਿਆ

ਸਕੂਲਾਂ ਦੇ ਲੋਕ ਨਾਚ ਮੁਕਾਬਲਿਆਂ ਨੇ ਸਰਸ ਮੇਲੇ ’ਚ ਰੰਗ ਬੰਨ੍ਹਿਆ

ਸਕੂਲਾਂ ਦੇ ਲੋਕ ਨਾਚ ਮੁਕਾਬਲਿਆਂ ਨੇ ਸਰਸ ਮੇਲੇ ’ਚ ਰੰਗ ਬੰਨ੍ਹਿਆ
-ਪੋਸਟਰ ਮੁਕਾਬਲਿਆਂ ’ਚ ਰੰਗਲੇ ਪੰਜਾਬ ਦੀ ਝਲਕ ਦਿੱਖੀ
-ਲੋਕ ਗੀਤ ਮੁਕਾਬਲੇ ਵਿੱਚ ਰਾਜੇਸ਼ ਕੁਮਾਰ ਅਤੇ ਸ਼ਬਨਮ ਜੇਤੂ
ਪਟਿਆਲਾ, 19 ਫਰਵਰੀ : ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ’ਚ ਸਕੂਲਾਂ ਅਤੇ ਕਾਲਜਾਂ ਦੇ ਸਭਿਆਚਾਰਕ ਮੁਕਾਬਲੇ ਮੇਲੀਆਂ ਨੂੰ ਕੀਲ ਰਹੇ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਸਭਿਆਚਾਰ ਮੁਕਾਬਲਿਆਂ ਰਾਹੀਂ ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਿਆਂ ਜਾ ਰਿਹਾ ਹੈ । ਸਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਲੋਕ ਗੀਤ ਦੇ ਕਾਲਜਾਂ ਦੇ ਮੁਕਾਬਲੇ ਵਿਚ ਰਾਜੇਸ਼ ਕੁਮਾਰ ਪਬਲਿਕ ਕਾਲਜ ਸਮਾਣਾ ਅਤੇ ਸ਼ਬਨਮ ਸਰਕਾਰੀ ਗਰਲਜ਼ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਜਾ ਸਥਾਨ ਰਿਦਮ ਅਤੇ ਲੋਗਨ ਸ਼ਰਮਾ ਨੇ ਪ੍ਰਾਪਤ ਕੀਤਾ ਅਤੇ ਤੀਜੇ ਸਥਾਨ ਉਪਰ ਮੰਨਤ ਅਤੇ ਮਹਿਕਪ੍ਰੀਤ ਕੌਰ ਨੇ ਬਾਜ਼ੀ ਮਾਰੀ ।
ਉਨ੍ਹਾਂ ਦੱਸਿਆ ਕਿ ਗਰੁੱਪ ਗਾਇਨ ਵਿਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸਟੇਟ ਕਾਲਜ ਦੂਜੇ ਸਥਾਨ ’ਤੇ ਰਿਹਾ । ਪੋਸਟਰ ਮੁਕਾਬਲੇ ਵਿੱਚ 5ਵੀਂ ਤੱਕ ਇਨਾਇਤ ਕਾਂਸਲ ਡੀ. ਪੀ. ਐਸ. ਪਟਿਆਲਾ ਨੇ, 8ਵੀ ਤੱਕ ਕਨੂਪ੍ਰੀਤ ਆਰੂਮਿਰਾ ਸਕੂਲ, 12ਵੀਂ ਤੱਕ ਵਿਨੈਪਾਲ ਸਿੰਘ ਮਲਟੀਪਰਪਜ਼ ਸਕੂਲ ਪਟਿਆਲਾ ਅਤੇ ਕਾਲਜ ਕਾਡਰ ਵਿੱਚ ਮਨਪ੍ਰੀਤ ਸਰਕਾਰੀ ਕਾਲਜ ਲੜਕੀਆਂ ਪਹਿਲਾ ਜਸਪ੍ਰੀਤ ਕੌਰ ਸਟੇਟ ਕਾਲਜ ਆਫ਼ ਐਜੂਕੇਸ਼ਨ ਨੇ ਦੂਜਾ ਸਥਾਨ ਅਤੇ ਹਰਵਿੰਦਰ ਕੌਰ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਉਨ੍ਹਾਂ ਦੱਸਿਆ ਕਿ ਪੋਸਟਰ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਕੇ ਆਪਣੀ ਅਮੀਰ ਵਿਰਾਸਤ ਤੋਂ ਲੋਕਾਂ ਨੂੰ ਜਾਣੂ ਕਰਵਾਇਆ ।

Advertisement
Advertisement
Advertisement
Advertisement
Scroll to Top