Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਈਟ ਰਾਈਟ ਮੇਲੇ ਦੀ ਮੁਨਾਦੀ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਈਟ ਰਾਈਟ ਮੇਲੇ ਦੀ ਮੁਨਾਦੀ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਈਟ ਰਾਈਟ ਮੇਲੇ ਦੀ ਮੁਨਾਦੀ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ : ਜਿਲ੍ਹਾ ਸਿਹਤ ਵਿਭਾਗ ਵੱਲੋਂ ਈਟ ਰਾਈਟ ਵਾਕਾਥਾਨ ਅਤੇ ਮੇਲੇ ਵਿੱਚ ਸ਼ਾਮਿਲ ਹੋਣ ਲਈ ਮੁਨਾਦੀ ਕਰਨ ਵਾਸਤੇ ਸਿਵਲ ਸਰਜਨ ਦਫਤਰ ਤੋਂ 2 ਰਿਕਸ਼ਿਆਂ ਨੂੰ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੋਕੇ ਉਨ੍ਹਾਂ ਕਿਹਾ ਕਿ ਫੂਡ ਅਤੇ ਡਰੁਗ ਐਡਮਿਨਿਸਟ੍ਰੇਸ਼ਨ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਪਟਿਆਲਾ ਦੁਆਰਾ ਮਿਤੀ 20-02-2025 ਨੂੰ ਆਯੋਜਿਤ ਕੀਤੇ ਜਾ ਰਹੇ ਈਚ ਰਾਈਟ ਵਾਕਾਥੋਨ ਪਾਰਕ ਮੈਨ ਬਾਜਾਰ, ਨੇੜੇ ਸਿਵਲ ਡਿਸਪੈਂਸਰੀ ਤ੍ਰਿਪੜੀ ਵਿਖੇ ਸਵੇਰੇ ਸੱਤ ਵਜੇ ਤੋਂ ਵਾਕਾਥਾਨ ਦੀ ਸਮਾਪਤੀ ਤੱਕ ਅਤੇ ਈਟ ਰਾਈਟ ਮੇਲਾ ਵੀ ਇਸੇ ਥਾਂ ਤੇ ਦਸ ਵਜੇ ਤੋਂ ਚਾਰ ਵਜੇ ਤੱਕ ਲਗਾਇਆ ਜਾ ਰਿਹਾ ਹੈ । ਇਸ ਮੌਕੇ ਨੁੱਕੜ ਨਾਟਕ ਈਟ ਰਾਈਟ ਸੈਲਫੀ ਪੁਆਇੰਟ, ਸੱਭਿਆਚਾਰਕ ਪ੍ਰੋਗਰਾਮ, ਜਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ, ਰਿਟੈਲਸ ਦੇ ਸਟਾਲ ਅਤੇ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ । ਇਸ ਮੇਲੇ ਦੇ ਮੁਖ ਮਹਿਮਾਨ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਜੀ ਹਨ । ਇਸ ਮੌਕੇ ਸ਼ਹਿਰ ਵਾਸੀਆਂ ਨੂੰ ਉਹਨਾਂ ਨੇ ਮੇਲੇ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ । ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਫੂਡ ਸੇਫਟੀ ਅਫਸਰ ਤਰੁਨ ਬਾਂਸਲ ਅਤੇ ਤੁਸ਼ਾਨ ਬਾਂਸਲ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਜਿਲ੍ਹਾ ਬੀ. ਸੀ. ਸੀ. ਕੁਆਰਡੀਨੇਟਰ ਜਸਵੀਰ ਕੌਰ ਅਤੇ ਸਮੂਹ ਸਟਾਫ ਹਾਜਰ ਸਨ ।

Advertisement
Advertisement
Advertisement
Advertisement
Scroll to Top