Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਦੋ ਸਾਲਾਂ ਵਿੱਚ 79 ਹਜ਼ਾਰ ਤੋਂ ਵੱਧ ਨਵੇਂ ਟੈਕਸਦਾਤਾ ਹੋਏ ਹਨ ਸ਼ਾਮਲ : ਰਮੇਸ਼ ਸਿੰਗਲਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 February, 2025, 04:14 PM

ਦੋ ਸਾਲਾਂ ਵਿੱਚ 79 ਹਜ਼ਾਰ ਤੋਂ ਵੱਧ ਨਵੇਂ ਟੈਕਸਦਾਤਾ ਹੋਏ ਹਨ ਸ਼ਾਮਲ : ਰਮੇਸ਼ ਸਿੰਗਲਾ
ਪਟਿਆਲਾ, 19 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਜੀ. ਐਸ. ਟੀ. ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀ. ਐਸ. ਟੀ. ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ ਟੈਕਸਦਾਤਾ ਸ਼ਾਮਲ ਹੋਏ ਹਨ । ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਨੂੰ ਟੈਕਸ ਫਾਈਲਿੰਗ ਪ੍ਰਕਿਰਿਆਵਾਂ, ਆਈ. ਟੀ. ਸੀ. ਦਾਅਵਿਆਂ ਅਤੇ ਕਰ ਪਾਲਣਾ ਲਾਭਾਂ ਬਾਰੇ ਜਾਗਰੂਕ ਕਰਨ ਲਈ ਇੱਕ ਰਾਜ ਵਿਆਪੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।ਰਮੇਸ਼ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਜੀ. ਐਸ. ਟੀ. ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀ. ਐਸ. ਟੀ. ਆਰ. ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48 ਹਜ਼ਾਰ ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10 ਹਜ਼ਾਰ 500 ਯੋਗ ਡੀਲਰਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ । ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਵੱਧ ਤੋਂ ਵੱਧ ਟੈਕਸਦਾਤਾਵਾਂ ਨੂੰ ਸ਼ਾਮਲ ਕਰਨ ਲਈ ਜਾਗਰੂਕਤਾ ਕੈਂਪ, ਮਾਰਕੀਟ ਅਤੇ ਉਦਯੋਗ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਅਤੇ ਚਾਰਟਰਡ ਅਕਾਊਂਟੈਂਟਸ (ਸੀ. ਏ.), ਐਡਵੋਕੇਟ ਅਤੇ ਅਕਾਊਂਟੈਂਟਸ ਵਰਗੇ ਪੇਸ਼ੇਵਰਾਂ ਨਾਲ ਗੱਲਬਾਤ ਆਦਿ ਵੱਖ-ਵੱਖ ਭਾਈਚਾਰਕ ਸ਼ਮੂਲੀਅਤ ਵਾਲੇ ਤਰੀਕਿਆਂ ਦੀ ਵਰਤੋਂ ਕੀਤੀ ਗਈ ।ਰਮੇਸ ਸਿੰਗਲਾ ਨੇ ਕਿਹਾ ਕਿ ਵਿਭਾਗ ਵਲੋਂ “ਬਿਲ ਲਿਆਓ ਇਨਾਮ ਪਾਓ ਸਕੀਮ” ਜਾਰੀ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਪਹਿਲਕਦਮੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿੱਥੇ ਕਰ ਪਾਲਣਾ ਨਾ ਕਰਨ ਵਾਲੇ ਵਪਾਰੀਆਂ ਨੂੰ 8.15 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਉਥੇ ‘ਮੇਰਾ ਬਿੱਲ’ ਐਪ ਰਾਹੀਂ ਬਿੱਲ ਅਪਲੋਡ ਕਰਨ ਵਾਲੇ 4,106 ਖਪਤਕਾਰਾਂ ਨੇ ਕੁੱਲ 2.45 ਕਰੋੜ ਰੁਪਏ ਦੇ ਇਨਾਮ ਜਿੱਤੇ ।