ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਕੀਤਾ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਮੁਜਾਹਰਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 19 February, 2025, 05:25 PM

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਕੀਤਾ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਮੁਜਾਹਰਾ
ਪਟਿਆਲਾ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਵੱਲੋਂ ਅੱਜ ਸਕੂਲ ਸਮੇਂ ਤੋਂ ਬਾਅਦ ਵਿੱਚ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਮੁਜਾਹਰਾ ਕੀਤਾ ਗਿਆ । ਵਰਨਣਯੋਗ ਹੈ ਕਿ ਪੰਜਾਬ ਸਰਕਾਰ ਸਬ- ਕੈਬਨਿਟ ਕਮੇਟੀ ਦੀ ਮੀਟਿੰਗ ਨੂੰ ਹੋਰ ਅੱਗੇ ਪਾ ਰਹੀ ਹੈ । ਮੈਰੀਟੋਰੀਅਸ ਟੀਚਰਜ਼ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ । ਪਟਿਆਲਾ ਇਕਾਈ ਦੀ ਸੀਨੀਅਰ ਆਗੂ ਸ਼੍ਰੀਮਤੀ ਵਿਪਨੀਤ ਕੌਰ ਨੇ ਦੱਸਿਆ ਹੈ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਹੋਰ ਦੇਰ ਕੀਤੀ ਤਾਂ ਇਸ ਸੰਘਰਸ਼ ਨੂੰ ਹੋਰ ਵਧੇਰੇ ਤਿੱਖਾ ਕੀਤਾ ਜਾਵੇਗਾ । ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਵੱਲੋਂ ਕੀਤੀ ਜਾਂਦੀ ਸਖ਼ਤ ਮਿਹਨਤ ਨੂੰ ਅੱਖੋਂ ਪਰੋਖੇ ਕਰਕੇ ਉਹਨਾਂ ਦੇ ਨਾਲ ਬੇ ਇਨਸਾਫੀ ਕੀਤੀ ਹੈ । ਮੈਰੀਟੋਰੀਅਸ ਟੀਚਰਜ਼ ਦੀ ਅਣਥੱਕ ਮਿਹਨਤ ਅਤੇ ਸਿਰੜ ਸਦਕਾ ਹੀ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਲ 2023-24 ਦੀਆਂ 12 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ 86 ਮੈਰਿਟਾਂ, ਨੀਟ ਵਿੱਚ 243 ਅਤੇ ਜੇ ਈ ਮੇਂਨਜ਼ ਵਿੱਚ 118 ਪੁਜੀਸ਼ਨਾਂ ਹਾਸਲ ਕੀਤੀਆਂ ਹਨ । ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਕਦੇ ਵੀ ਇਹਨਾਂ ਦੀ ਸਾਰ ਨਹੀਂ ਲਈ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਇਹਨਾਂ ਸਕੂਲਾਂ ਦੇ ਪ੍ਰੈਜ਼ੀਡੈਂਟ ਹਨ । ਇਸ ਮੁਜ਼ਾਹਰੇ ਦੇ ਦੌਰਾਨ ਸਮੂਹ ਮੈਰੀਟੋਰੀਅਸ ਟੀਚਰਜ਼ ਹਾਜ਼ਰ ਸਨ। ਮੈਰੀਟੋਰੀਅਸ ਟੀਚਰਜ਼ ਵੱਲੋਂ ਬੁਲੰਦ ਹੌਸਲੇ ਨਾਲ ਉੱਚੀ ਅਵਾਜ਼ ਵਿੱਚ ਨਾਅਰੇਬਾਜ਼ੀ ਵੀ ਕੀਤੀ ਅਤੇ ਆਪਣੇ ਇਸ ਸੰਘਰਸ਼ ਨੂੰ ਹੋਰ ਵਧੇਰੇ ਤੇਜ਼ ਕਰਨ ਲਈ ਵੀ ਗੱਲ ਕੀਤੀ ।